05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਮਨਰੇਗਾ ਕਰਮਚਾਰੀਆਂ ਦੀਆਂ ਗ੍ਰਿਫ਼ਤਾਰੀਆਂ ਅਤੇ ਲਾਠੀਚਾਰਜ ਦੀ ਭਾਕਿਯੂ ਏਕਤਾ ਉਗਰਾਹਾਂ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 20-07-2026

ਬਠਿੰਡਾ, 19 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)– ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮਨਰੇਗਾ ਕਰਮਚਾਰੀਆਂ ਅਤੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਅਤੇ ਉਨ੍ਹਾਂ ’ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਅੱਜ ਸਵੇਰੇ ਮਨਰੇਗਾ ਕਰਮਚਾਰੀਆਂ ਦੇ ਘਰਾਂ ਵਿਚ ਛਾਪੇ ਮਾਰ ਕੇ ਵੱਡੀ ਗਿਣਤੀ ਵਿਚ ਆਗੂਆਂ ਅਤੇ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਲੋਕਤੰਤਰੀ ਹੱਕਾਂ ਦਾ ਘਾਣ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਨਰੇਗਾ ਕਰਮਚਾਰੀਆਂ ਨੇ ਖੰਨਾ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦੀ ਰਿਹਾਇਸ਼ ਅੱਗੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਸੀ। ਪਰ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵਲੋਂ ਕਰਮਚਾਰੀਆਂ ਨਾਲ ਬੇਰਹਿਮੀ ਕੀਤੀ ਗਈ, ਜਿਸ ਕਾਰਨ ਇਕ ਕਰਮਚਾਰੀ ਦੀ ਲੱਤ ਟੁੱਟ ਗਈ ਅਤੇ ਕਈ ਮਹਿਲਾ ਕਰਮਚਾਰੀਆਂ ਸਮੇਤ ਹੋਰ ਪ੍ਰਦਰਸ਼ਨਕਾਰੀ ਜ਼ਖ਼ਮੀ ਹੋਏ, ਜਿਨ੍ਹਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ, ਪਰ ਹਕੀਕਤ ਇਹ ਹੈ ਕਿ ਮਨਰੇਗਾ ਕਰਮਚਾਰੀ ਡੇਢ ਮਹੀਨੇ ਤੋਂ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅੱਠ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ। ਉਹ ਲੰਬੇ ਸਮੇਂ ਤੋਂ ਪੰਚਾਇਤੀ ਵਿਭਾਗ ਅਧੀਨ ਲਿਆ ਕੇ ਪੱਕਾ ਕਰਨ ਦੀ ਮੰਗ ਕਰ ਰਹੇ ਹਨ।ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਭਰੋਸੇ ਦਿੱਤੇ ਸਨ, ਪਰ ਉਨ੍ਹਾਂ ’ਤੇ ਅਮਲ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਪੰਚਾਇਤ ਮੰਤਰੀ ਕੇਂਦਰ ਸਰਕਾਰ ’ਤੇ ਜ਼ਿੰਮੇਵਾਰੀ ਪਾ ਕੇ ਪੰਜਾਬ ਸਰਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਹੋਰ ਕਈ ਸੂਬਿਆਂ ਵਿਚ ਮਨਰੇਗਾ ਕਰਮਚਾਰੀਆਂ ਨੂੰ ਪੱਕਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦਾ ਕਹਿਣਾ ਕਿ ਕਰਮਚਾਰੀਆਂ ਦੀਆਂ ਤਨਖ਼ਾਹਾਂ ਪੰਜਾਬ ਸਰਕਾਰ ਰਾਹੀਂ ਹੀ ਜਾਰੀ ਹੁੰਦੀਆਂ ਹਨ ਅਤੇ ਤਨਖ਼ਾਹਾਂ ਵਿਚ ਦੇਰੀ ਲਈ ਸੂਬਾ ਸਰਕਾਰ ਦੀ ਨੀਤੀ ਜ਼ਿੰਮੇਵਾਰ ਹੈ।

Ad Position 22
No active advertisement
ਪਿਛਲੀ ਖ਼ਬਰ ਰਾਜੇ ਮਹਾਰਾਜਿਆਂ ਦੇ ਦੌਰ ਸਮੇਂ ਤੁਰੰਤ ਅਤੇ ਮੁਫ਼ਤ ਮਿਲਦਾ ਸੀ ਇਨਸਾਫ, ਅੱਜ ਅਗਲੀ ਖ਼ਬਰ ਐੱਸ.ਐੱਮ.ਓ. ਡਾ.ਰਵੀਕਾਂਤ ਗੁਪਤਾ ਵਲੋਂ ਪੀ.ਐੱਚ.ਐੱਸ.ਸੀ. ਦੇ ਡਾਇਰੈਕਟਰ ਡਾ. ਸੁਨੀਲ ਕੁਮਾਰ ਨਾਲ ਮੁਲਾਕਾਤ
Ad Position 24
No active advertisement