05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਡੀ.ਸੀ. ਵਲੋਂ ਵਿਸ਼ੇਸ਼ ਇਕੱਤਰਤਾ

Ad Position 21
No active advertisement
ਅਜੀਤ ਡੈਸਕ 21-07-2026

ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ
ਮਾਨਸਾ, 20 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜ਼ਿਲ੍ਹੇ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਹੋਈ ਇਕੱਤਰਤਾ ਮੌਕੇ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ ਜਿੱਥੇ ਵਿੱਦਿਅਕ ਅਦਾਰਿਆਂ ’ਚ ਸੈਮੀਨਾਰ ਕਰਵਾਏ ਜਾਣਗੇ ਉੱਥੇ ਸਿਹਤ ਵਿਭਾਗ ਵਲੋਂ ਖ਼ੂਨਦਾਨ ਕੈਂਪ, ਵਣ ਵਿਭਾਗ ਵਲੋਂ ਬੂਟੇ ਲਗਾਉਣ ਤੇ ਵਿਸ਼ੇਸ਼ ਬਗੀਚੀਆਂ ਦੀ ਸਥਾਪਨਾ, ਖੇਡ ਵਿਭਾਗ ਵਲੋਂ ਮੈਰਾਥਨ ਤੇ ਸਾਈਕਲ ਰੈਲੀ, ਡਰੋਨ ਸ਼ੋਅ, ਸ਼ਰਧਾਲੂਆਂ ਲਈ ਤੀਰਥ ਯਾਤਰਾ ਆਦਿ ਹੋਰ ਅਨੇਕਾਂ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਵਿਸ਼ੇਸ਼ ਵੈਨ ਰਾਹੀਂ ਦਸਤਾਵੇਜ਼ੀ ਸ਼ੋਅ ਕਰਵਾ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਘਰ-ਘਰ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸੰਬੰਧੀ ਸਮੇਂ-ਸਮੇਂ ’ਤੇ ਸਰਕਾਰ ਵਲੋਂ ਜਾਰੀ ਹੋਣ ਵਾਲੇ ਆਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਡੀ.ਸੀ. ਨੇ ਹਦਾਇਤ ਕੀਤੀ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਸਮਾਗਮ ਪੂਰੀ ਤਨਦੇਹੀ ਅਤੇ ਮਿਲਵਰਤਨ ਨਾਲ ਨੇਪਰੇ ਚੜ੍ਹਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਐਸ.ਡੀ.ਐਮ ਬਲਜੀਤ ਕੌਰ, ਹਰਜਿੰਦਰ ਸਿੰਘ ਜੱਸਲ, ਗੁਰਮੀਤ ਕੁਮਾਰ ਕ੍ਰਮਵਾਰ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਂਕ ਤੇ ਐਲੀ) ਨੀਲਮ ਰਾਣੀ ਤੇ ਮੰਜੂ ਬਾਲਾ, ਜ਼ਿਲ੍ਹਾ ਵਣ ਮੰਡਲ ਅਫ਼ਸਰ ਸ੍ਰੀਧਰ ਪਵਨ, ਸੁਪਰਡੈਂਟ ਜਗਸੀਰ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਜੇ.ਈ. ਗੁਰਜੀਤ ਸਿੰਘ ਦੀ ਮੌਤ ਦਾ ਮਾਮਲਾ ਕਤਲ ਨਿਕਲਿਆ, 2 ਗ੍ਰਿਫ਼ਤਾਰ ਅਗਲੀ ਖ਼ਬਰ ‘ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਾਓ’ ਤਹਿਤ ਆਸ਼ਾ ਵਰਕਰਾਂ ਨੇ ਵਿਧਾਇਕ ਨੂੰ ਦਿੱਤਾ ਮੰਗ-ਪੱਤਰ
Ad Position 24
No active advertisement