ਮਾਨਸਾ, 20 ਜੁਲਾਈ (ਰਾਵਿੰਦਰ ਸਿੰਘ ਰਵੀ)- ਮਾਨਸਾ ਡਿਵੈਲਪਮੈਂਟ ਐਸੋਸੀਏਸ਼ਨ ਨੇ ਰੇਲਵੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਸਥਾਨਕ ਰੇਲਵੇ ਸਟੇਸ਼ਨ ਦੀਆਂ ਰਹਿੰਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ। ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਕੁਮਾਰ ਆਗਰਾ ਨੇ ਯਾਤਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਨਵੀਂ ਦਿੱਲੀ ਨੂੰ ਭੇਜੇ ਪੱਤਰ ਰਾਹੀਂ ਸਟੇਸ਼ਨ ‘ਤੇ ਖ਼ਰਾਬ ਲਾਈਟਾਂ, ਸਫ਼ਾਈ ਦੇ ਮਾੜੇ ਪ੍ਰਬੰਧ, ਗੰਦੇ ਪਖਾਨਿਆਂ ਅਤੇ ਖ਼ਾਸਕਰ ਪਲੇਟਫ਼ਾਰਮ ਨੰਬਰ 2 ‘ਤੇ ਪੀਣ ਵਾਲੇ ਪਾਣੀ ਦੀ ਅਣਉਪਲਬਧਤਾ ਵਰਗੀਆਂ ਸਮੱਸਿਆਵਾਂ ਵੱਲ ਧਿਆਨ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਮਾਨਸਾ ਰੇਲਵੇ ਸਟੇਸ਼ਨ ਦਾ ਪੁਨਰ ਵਿਕਾਸ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਜੋ ਪ੍ਰਧਾਨ ਮੰਤਰੀ ਦਾ ਡਰੀਮ ਪ੍ਰੋਜੈਕਟ ਹੈ, ਤਹਿਤ ਕੀਤਾ ਜਾ ਰਿਹਾ ਹੈ ਪਰ ਜੇਕਰ ਯਾਤਰੀ ਸਹੂਲਤਾਂ ਦੀ ਸਹੀ ਸੰਭਾਲ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਨਾ ਬਣਾਈ ਗਈ ਤਾਂ ਇਸ ਯੋਜਨਾ ਦਾ ਅਸਲ ਮਕਸਦ ਪੂਰਾ ਨਹੀਂ ਹੋ ਸਕੇਗਾ। ਉਨ੍ਹਾਂ ਜਨਰਲ ਮੈਨੇਜਰ ਤੋਂ ਮੰਗ ਕੀਤੀ ਹੈ ਕਿ ਰੇਲਵੇ ਸਟੇਸ਼ਨ ਦਾ ਤੁਰੰਤ ਨਿਰੀਖਣ ਕਰਵਾ ਕੇ ਸਾਰੀਆਂ ਕਮੀਆਂ ਦੂਰ ਕੀਤੀਆਂ ਜਾਣ।
ਰੇਲਵੇ ਸਟੇਸ਼ਨ ਮਾਨਸਾ ਦੀਆਂ ਰਹਿੰਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਮੰਗ
ਅਜੀਤ ਡੈਸਕ
21-07-2026