ਮਾਨਸਾ/ਜੋਗਾ/ਬੁਢਲਾਡਾ/ਝੁਨੀਰ, 21 ਜੁਲਾਈ (ਫੱਤੇਵਾਲੀਆ/ ਘੜੈਲੀ/ ਮਨਚੰਦਾ/ ਸਿੰਗਲਾ)- ਬੀਤੇ ਕੱਲ੍ਹ ਦਿੱਲੀ ਵਿਖੇ ਵਿਦਿਆਰਥੀਆਂ, ਨੌਜਵਾਨਾਂ ’ਤੇ ਪੁਲਿਸ ਵਲੋਂ ਢਾਹੇ ਗਏ ਅੰਨ੍ਹੇ ਤਸ਼ੱਦਦ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਜ਼ਿਲ੍ਹੇ ’ਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਸਥਾਨਕ ਜ਼ਿਲ੍ਹਾ ਕਚਹਿਰੀਆਂ ਸਮੇਤ ਜੋਗਾ, ਬੁਢਲਾਡਾ, ਝੁਨੀਰ ਦੇ ਵੱਖ-ਵੱਖ ਪਿੰਡਾਂ ’ਚ 12 ਥਾਵਾਂ ’ਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ। ਉਨ੍ਹਾਂ ਕਿਹਾ ਕਿ ਹਕੂਮਤਾਂ ਹਰ ਰੋਜ਼ ਢੰਡੋਰਾ ਪਿੱਟਦੀਆਂ ਹਨ ਕਿ ਦੇਸ਼ ’ਚ ਲੋਕਤੰਤਰ ਹੈ ਅਤੇ ਹਰ ਕੋਈ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ/ਮਸਲਿਆ ’ਤੇ ਆਵਾਜ਼ ਉਠਾ ਸਕਦਾ ਹੈ ਪਰ ਇਸ ਦੇ ਉਲਟ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਨੂੰ ਡਾਂਗਾਂ ਨਾਲ ਪਸ਼ੂਆਂ ਵਾਂਗ ਕੁੱਟਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਵਿਦਿਆਰਥੀਆਂ ਤੇ ਨੌਜਵਾਨਾਂ ਦਾ ਜ਼ੋਰਦਾਰ ਪ੍ਰਦਰਸ਼ਨ ਉਨ੍ਹਾਂ ’ਚ ਜਮਾ ਹੋਏ ਰੋਸ ਤੇ ਬੇਚੈਨੀ ਦਾ ਸਿੱਧਾ ਇਜ਼ਹਾਰ ਹੈ। ਆਗੂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੌਜਵਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਅਰਥੀ ਸਾੜਨ ਮੌਕੇ ਭੋਲਾ ਸਿੰਘ ਮਾਖਾ, ਬਲਾਕ ਪ੍ਰਧਾਨ ਮੇਜਰ ਸਿੰਘ ਗੋਬਿੰਦਪੁਰਾ, ਕੁਲਦੀਪ ਸਿੰਘ ਚਚੋਹਰ, ਹਰਪਾਲ ਸਿੰਘ ਮੀਰਪੁਰ, ਜਗਸੀਰ ਸਿੰਘ ਜਵਾਹਰਕੇ, ਜਗਰਾਜ ਸਿੰਘ, ਲੀਲਾ ਸਿੰਘ, ਦਰਸ਼ਨ ਸਿੰਘ, ਕਾਕਾ ਸਿੰਘ, ਗੁਲਾਬ ਸਿੰਘ, ਤੀਰਥ ਸਿੰਘ, ਦਰਸ਼ਨ ਸਿੰਘ, ਬਲਜੀਤ ਸਿੰਘ, ਸੁਰਜੀਤ ਸਿੰਘ, ਮੱਖਣ ਸਿੰਘ ਆਦਿ ਹਾਜ਼ਰ ਸਨ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਕੇਂਦਰ ਸਰਕਾਰ ਦੀਆਂ ਅਰਥੀਆਂ ਫ਼ੂਕ ਕੇ ਰੋਸ ਪ੍ਰਦਰਸ਼ਨ
ਅਜੀਤ ਡੈਸਕ
22-07-2026