06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪਾਵਰਕਾਮ ਜੋਗਾ ਦੇ ਕਰਮਚਾਰੀਆਂ ਨੇ ਸਮੂਹਿਕ ਛੁੱਟੀ ਦੌਰਾਨ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

Ad Position 21
No active advertisement
ਅਜੀਤ ਡੈਸਕ 22-07-2026

ਜੋਗਾ, 21 ਜੁਲਾਈ (ਮਨਜੀਤ ਸਿੰਘ ਘੜੈਲੀ)- ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦੀ ਕੀਤੀ ਜਾ ਰਹੀ ਅਣਦੇਖੀ ਤੇ ਵਾਅਦਾ-ਖਿਲਾਫੀ ਦੇ ਰੋਸ ਵਜੋਂ ਸਥਾਨਕ ਉਪ ਮੰਡਲ ਸਬ ਡਵੀਜ਼ਨ ਵਿਖੇ ਬਿਜਲੀ ਬੋਰਡ ਪਾਵਰਕਾਮ ਦੀਆਂ ਸਮੂਹ ਜਥੇਬੰਦੀਆਂ ਵਲੋਂ 2 ਦਿਨ ਦੀ ਸਮੂਹਿਕ ਛੁੱਟੀ ਦੌਰਾਨ ਰੋਸ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਦੇ ਸਾਢੇ 4 ਬਾਅਦ ਵੀ ਮੰਗਾਂ ਨੂੰ ਬੂਰ ਨਹੀਂ ਪਿਆ। ਪ੍ਰੈੱਸ ਸਕੱਤਰ ਕ੍ਰਿਸ਼ਨ ਮਾਨਬੀਬੜੀਆਂ ਨੇ ਕਿਹਾ ਕਿ ਸਰਕਾਰ ਨੇ ਹਮੇਸ਼ਾ ਹੀ ਬਿਜਲੀ ਬੋਰਡ ਕਰਮਚਾਰੀਆਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕਰਨ ਦੇ ਨਾਲ ਹੀ ਬਕਾਇਆ ਮਾਣ ਭੱਤਾ ਜਾਰੀ ਕੀਤਾ ਜਾਵੇ ਅਤੇ ਸਾਰੀਆਂ ਮੰਗਾਂ ਮੰਨੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੰਦੀਪ ਮੱਤੀ, ਅਮਰੀਕ ਸਿੰਘ, ਬਲਵੀਰ ਸਿੰਘ ਜੋਗਾ, ਹਰਦੀਪ ਸਿੰਘ ਭੁਪਾਲ, ਅੰਗਰੇਜ਼ ਸਿੰਘ ਮੌਜੋ, ਨਾਹਰ ਸਿੰਘ, ਪ੍ਰਗਟ ਸਿੰਘ ਗਾਗੋਵਾਲ, ਜਸਪ੍ਰੀਤ ਸਿੰਘ ਜੋਗਾ, ਧਰਮਪਾਲ ਸਿੰਘ, ਗੁਰਪਾਲ ਸਿੰਘ ਰੱਲਾ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਦੇ ਵਿਰੋਧ ਸਦਕਾ ਬਰੇਟਾ ਵਿਖੇ ਮਕਾਨ ਦੀ ਕੁਰਕੀ ਟਲੀ ਅਗਲੀ ਖ਼ਬਰ ਉੱਡਤ ਸੀਟੂ ਦੇ ਜ਼ਿਲ੍ਹਾ ਕਨਵੀਨਰ ਰਾਮਾਨੰਦੀ ਤੇ ਰਣਜੀਤ ਕੌਰ ਬਰੇਟਾ ਕੋ-ਕਨਵੀਨਰ ਚੁਣੇ
Ad Position 24
No active advertisement