02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਦਲਵੀਰ ਸਿੰਘ ਕਾਲਾ ਜਵੰਦਾ ’ਤੇ ਹੋਈ ਫਾਇਰਿੰਗ ਦੇ ਸੰਬੰਧ ’ਚ ਬਰੇਟਾ ਥਾਣੇ ਅੱਗੇ ਧਰਨਾ ਸਰਕਾਰ ਖਿਲਾਫ ਤਿੱਖੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 23-07-2026
ਬਰੇਟਾ, 22 ਜੁਲਾਈ (ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ)- ਅਕਾਲੀ ਆਗੂ ਅਤੇ ਆੜ੍ਹਤੀ ਦਲਵੀਰ ਸਿੰਘ ਕਾਲਾ ਜਵੰਦਾ ‘ਤੇ ਫਾਇਰਿੰਗ ਦੇ ਮਾਮਲੇ ‘ਚ ਆੜ੍ਹਤੀ ਐਸੋਸੀਏਸ਼ਨ ਵਲੋਂ ਵੱਖ-ਵੱਖ ਰਾਜਨੀਤਕ, ਕਿਸਾਨ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਪੁਲਿਸ ਥਾਣੇ ਅੱਗੇ ਰੋਸ ਧਰਨਾ ਲਗਾ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸੂਬੇ ‘ਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹੀ। ਹਰ ਪਾਸੇ ਲੁੱਟ-ਖਸੁੱਟ, ਕਤਲ ਅਤੇ ਹੋਰ ਵਾਰਦਾਤਾਂ ਸ਼ਰੇਆਮ ਹੋ ਰਹੀਆਂ ਹਨ ਅਤੇ ਪੰਜਾਬ ਜੰਗਲ ਰਾਜ ਬਣ ਚੁੱਕਿਆ ਹੈ। ਉਨ੍ਹਾਂ ਮੰਗ ਕੀਤੀ ਕਿ ਜਵੰਦਾ ‘ਤੇ ਹੋਏ ਹਮਲੇ ਦੀ ਐੱਫ.ਆਈ.ਆਰ. ‘ਚ ਨਾਮਜ਼ਦ ਵਿਅਕਤੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਧਰਨੇ ਨੂੰ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਜਤਿੰਦਰ ਸਿੰਘ ਸੋਢੀ, ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ, ਪਰਮਜੀਤ ਸਿੰਘ ਸਿੱਧਵਾਂ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਗੁਰਮੇਲ ਸਿੰਘ ਫਫੜੇ, ਹਰਮੇਲ ਸਿੰਘ ਕਲੀਪੁਰ, ਮਨਜੀਤ ਸਿੰਘ ਬੱਪੀਆਣਾ, ਕਾਂਗਰਸ ਆਗੂ ਕੁਲਵੰਤ ਰਾਏ ਸਿੰਗਲਾ, ਆੜ੍ਹਤੀ ਆਗੂ ਜਤਿੰਦਰ ਮੋਹਣ ਗਰਗ, ਰਜੇਸ਼ ਸਿੰਗਲਾ, ਮਜ਼ਦੂਰ ਆਗੂ ਭਗਵੰਤ ਸਿੰਘ ਸਮਾਓਂ, ਕਿਸਾਨ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਲਛਮਣ ਸਿੰਘ ਚੱਕ ਅਲੀਸ਼ੇਰ, ਅਕਾਲੀ ਦਲ ਵਾਰਿਸ ਪੰਜਾਬ ਦੇ ਕੁਲਵਿੰਦਰ ਸਿੰਘ ਕੋਟਧਰਮੂ, ਭਾਜਪਾ ਆਗੂ ਬਲਵਿੰਦਰ ਸਿੰਘ ਪਟਵਾਰੀ, ਗਗਨਦੀਪ ਸ਼ਰਮਾ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਅਕਾਲੀ ਆਗੂ ਗੁਰਚਰਨ ਸਿੰਘ ਦਿਆਲਪੁਰਾ, ਅਜੈਬ ਸਿੰਘ ਖੁਡਾਲ, ਬਲਦੇਵ ਸਿੰਘ ਸਿਰਸੀਵਾਲਾ, ਜਸਵੀਰ ਸਿੰਘ ਜੱਸੂ, ਸਿਕੰਦਰ ਸਿੰਘ ਜੈਲਦਾਰ, ਬਲਜਿੰਦਰ ਸਿੰਘ ਚੱਕ ਅਲੀਸ਼ੇਰ, ਅਮਰਜੀਤ ਸਿੰਘ ਕੁਲਾਣਾ ਆਦਿ ਹਾਜ਼ਰ ਸਨ। ਥਾਣਾ ਮੁਖੀ ਗਣੇਸ਼ਵਰ ਕੁਮਾਰ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਮੁਕੱਦਮੇ ‘ਚ ਦਰਜ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਤਫ਼ਤੀਸ਼ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਕਿਸਾਨਾਂ ਤੇ ਵਿਦਿਆਰਥੀਆਂ ਦੇ ਸੰਘਰਸ਼ ਸੰਬੰਧੀ ਸਪਸ਼ਟ ਸਟੈਂਡ ਲਵੇ-ਵਿੱਕੀ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਤੇ ਹੋਰ ਜਥੇਬੰਦੀਆਂ ਦੇ ਆਗੂਆਂ ’ਤੇ ਦਰਜ ਮੁਕੱਦਮੇ ਰੱਦ ਕਰਨ ਦੀ ਮੰਗ
Ad Position 24
No active advertisement