02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਝੋਨੇ ਦੀ ਸਿੱਧੀ ਬਿਜਾਈ ਤੇ ਫ਼ਸਲੀ ਰਹਿੰਦ-ਖੂੰਹਦ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 23-07-2026
ਝੁਨੀਰ, 22 ਜੁਲਾਈ (ਸੰਜੀਵ ਸਿੰਗਲਾ)- ਸੀ.ਆਈ.ਆਈ. ਫਾਊਂਡੇਸ਼ਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਦੀਆਂ ਵਿਗਿਆਨਕ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਸਭਾ ਝੁਨੀਰ ਵਿਖੇ ਕੈਂਪ ਲਗਾਇਆ ਗਿਆ। ਖੇਤੀਬਾੜੀ ’ਵਰਸਿਟੀ ਲੁਧਿਆਣਾ ਦੇ ਵਿਗਿਆਨੀ ਡਾ. ਜਸਬੀਰ ਸਿੰਘ ਗਿੱਲ, ਖੇਤੀਬਾੜੀ ਵਿਕਾਸ ਅਫ਼ਸਰ ਅੰਮ੍ਰਿਤਪਾਲ ਸਿੰਘ, ਨਵਕਰਨ ਸਿੰਘ ਅਤੇ ਗੁਰਦੀਪ ਕੌਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਵਿਗਿਆਨਕ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਫ਼ਸਲੀ ਰਹਿੰਦ-ਖੂੰਹਦ ਦੀਆਂ ਆਧੁਨਿਕ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ ਉੱਥੇ ਖੇਤੀ ਦੀ ਲਾਗਤ ਵੀ ਘਟਦੀ ਹੈ ਅਤੇ ਟਿਕਾਊ ਖੇਤੀ ਨੂੰ ਉਤਸ਼ਾਹ ਮਿਲਦਾ ਹੈ। ਮਾਹਿਰਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ, ਮਿੱਟੀ ਦੀ ਉਪਜਾਊ ਸ਼ਕਤੀ ਘਟਣ ਦੇ ਨਾਲ ਹੀ ਮਨੁੱਖੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਅਤੇ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰੋਜੈਕਟ ਕੋਆਰਡੀਨੇਟਰ ਜਗਦੀਪ ਸਿੰਘ, ਗੁਰਵਿੰਦਰ ਸਿੰਘ, ਪੂਰਨ ਸਿੰਘ, ਪਰਮਿੰਦਰ ਸਿੰਘ, ਸੋਸਾਇਟੀ ਦੇ ਪ੍ਰਧਾਨ ਨਿਰਮਲ ਸਿੰਘ, ਸੰਦੀਪ ਸਿੰਘ, ਸੁਖਰਾਜ ਸਿੰਘ, ਰਾਜ ਸਿੰਘ, ਪਰਮਜੀਤ ਸਿੰਘ, ਮਨਦੀਪ ਸਿੰਘ, ਹਰਜੀਤ ਸਿੰਘ ਮੀਰਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਨਾਲ ਪ੍ਰਸਤਾਵਿਤ ਵਪਾਰਕ ਸਮਝੌਤੇ ਦੇ ਵਿਰੋਧ ’ਚ ਕਿਸਾਨਾਂ ਨੇ ਸ਼ੇਖਪੁਰਾ ਟੋਲ ਪਲਾਜ਼ਾ ਰੱਖਿਆ ਪਰਚੀ ਮੁਕਤ ਅਗਲੀ ਖ਼ਬਰ ਬੋੜਾਵਾਲ ਵਿਖੇ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਦਸਤਾਵੇਜ਼ੀ ਸ਼ੋਅ ਵਿਖਾਇਆ
Ad Position 24
No active advertisement