02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਧਾਇਕ ਨੇ ਭਾਦੜਾ ਵਿਖੇ 15 ਸਰਕਾਰੀ ਸਕੂਲਾਂ ਦੇ 2,442 ਵਿਦਿਆਰਥੀਆਂ ਨੂੰ ਬਸਤੇ ਵੰਡੇ

Ad Position 21
No active advertisement
ਅਜੀਤ ਡੈਸਕ 23-07-2026
ਬੁਢਲਾਡਾ, 22 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੀ ‘ਮੁਫ਼ਤ ਸਕੂਲ ਬੈਗ ਯੋਜਨਾ’ ਤਹਿਤ ਫਰੀਡਮ ਫਾਈਟਰ ਮਹਿਮਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਵਿਖੇ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਇਲਾਕੇ ਦੇ 15 ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ 2,442 ਸਕੂਲ ਬੈਗ ਵੰਡ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ‘ਚ ਇਤਿਹਾਸਕ ਸੁਧਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ ਅਤੇ ਹੁਣ ਗੁਣਵੱਤਾ ਭਰੇ ਸਕੂਲ ਬੈਗ ਮੁਹੱਈਆ ਕਰਵਾਉਣਾ ਸਰਕਾਰ ਦੀ ਇਸ ਵਚਨਬੱਧਤਾ ਦਾ ਪ੍ਰਤੀਕ ਹੈ ਤਾਂ ਜੋ ਹਰ ਬੱਚੇ ਨੂੰ ਬਿਹਤਰ ਸਿੱਖਿਆ ਦਾ ਮਾਹੌਲ ਮਿਲ ਸਕੇ। ਬੀ.ਐਨ.ਓ. ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ ਦੀ ਅਗਵਾਈ ਹੇਠਲੇ ਇਸ ਸਮਾਗਮ ਮੌਕੇ ਸਕੂਲ ਇੰਚਾਰਜ ਸਰਬਜੀਤ ਕੌਰ, ਟਰੱਕ ਯੂਨੀਅਨ ਬੁਢਲਾਡਾ ਦੇ ਪ੍ਰਧਾਨ ਗੁਰਮੀਤ ਸਿੰਘ ਭਾਦੜਾ, ਸਰਪੰਚ ਗੋਬਿੰਦ ਸਿੰਘ, ਹਲਕਾ ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ ਆਦਿ ਹਾਜ਼ਰ ਸਨ। ਇਸ ਦੌਰਾਨ ਯਾਦਵਿੰਦਰ ਸਿੰਘ ਥਾਣਾ ਸਦਰ ਬੁਢਲਾਡਾ ਦੇ ਮੁਖੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਨੇ ਡੀ.ਸੀ. ਰਾਹੀਂ ਯਾਦ ਪੱਤਰ ਦਿੱਤਾ ਅਗਲੀ ਖ਼ਬਰ ਅਮਰੀਕਾ ਨਾਲ ਪ੍ਰਸਤਾਵਿਤ ਵਪਾਰਕ ਸਮਝੌਤੇ ਦੇ ਵਿਰੋਧ ’ਚ ਕਿਸਾਨਾਂ ਨੇ ਸ਼ੇਖਪੁਰਾ ਟੋਲ ਪਲਾਜ਼ਾ ਰੱਖਿਆ ਪਰਚੀ ਮੁਕਤ
Ad Position 24
No active advertisement