02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਿਜਲੀ ਮੁਲਾਜ਼ਮਾਂ ਵਲੋਂ ਧਰਨੇ ਤੀਜੇ ਦਿਨ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 24-07-2026

ਮਾਨਸਾ, 23 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਬਿਜਲੀ ਕਰਮਚਾਰੀਆਂ ਦੇ ਧਰਨਾ ਤੀਜੇ ਦਿਨ ਵੀ ਜਾਰੀ ਰਹੇ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਅਧਿਕਾਰੀ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟ ਰਹੇ ਹਨ, ਜਿਸ ਕਰ ਕੇ ਮੁਲਾਜ਼ਮਾਂ ’ਚ ਰੋਸ ਫੈਲ ਰਿਹਾ ਹੈ। ਸਥਾਨਕ ਪਾਵਰਕਾਮ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਸਕੱਤਰ ਮਨਦੀਪ ਸਿੰਘ ਨੇ ਮੰਗ ਉਠਾਈ ਕਿ 17 ਜੁਲਾਈ 2020 ਦਾ ਮੁਲਾਜ਼ਮ ਵਿਰੋਧੀ ਪੱਤਰ ਰੱਦ ਕਰਨ ਦੇ ਨਾਲ ਹੀ ਕੇਂਦਰੀ ਪੇਅ ਸਕੇਲ ਲਾਗੂ ਕੀਤਾ ਜਾਵੇ, ਮਾਣ ਭੱਤੇ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਸਮੇਤ ਸਾਰੀਆਂ ਮੰਗਾਂ ਮੰਨੀਆਂ ਜਾਣ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵਰਿੰਦਰਪਾਲ ਸਿੰਘ ਲਾਡੀ, ਸੁਖਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਜੋਈਆਂ, ਮਨਦੀਪ ਸਿੰਘ, ਬਲਰਾਜ ਸਿੰਘ, ਨਵਦੀਪ ਸਿੰਘ, ਗੁਰਦਿੱਤ ਸਿੰਘ, ਸੋਨਾਲੀ ਗੋਇਲ, ਬਿੱਕਰ ਸਿੰਘ ਮਾਖਾ, ਜਸਵੰਤ ਸਿੰਘ, ਲਖਨ ਲਾਲ ਮੌੜ, ਗੁਰਬਚਨ ਸਿੰਘ ਖ਼ਿਆਲਾ, ਚਾਨਣ ਰਾਮ, ਬਿੱਕਰ ਸਿੰਘ ਮੰਘਾਣੀਆ, ਦਰਸ਼ਨ ਸਿੰਘ ਜੋਗਾ, ਗੁਰਦਰਸ਼ਨ ਸਿੰਘ ਟਾਹਲੀਆਂ, ਕ੍ਰਿਸ਼ਨ ਚੌਹਾਨ ਆਦਿ ਹਾਜ਼ਰ ਸਨ।
ਕਰਮਚਾਰੀਆਂ ਵਲੋਂ ਚੱਕਾ ਜਾਮ ਕਰਨ ਦੀ ਚਿਤਾਵਨੀ
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਬਿਜਲੀ ਦਫ਼ਤਰ ਅੱਗੇ ਹੜਤਾਲ ਦੇ ਤੀਜੇ ਦਿਨ ਬਿਜਲੀ ਮੁਲਾਜ਼ਮਾਂ ਨੇ ਤਿੱਖੀ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਇਆ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਂਦੇ ਸਮੇਂ ’ਚ ਚੱਕਾ ਜਾਮ ਵੀ ਕੀਤਾ ਜਾ ਸਕਦਾ ਹੈ। ਇਸ ਮੌਕੇ ਰਣਜੀਤ ਕੁਮਾਰ, ਗੁਰਦੀਪ ਸਿੰਘ, ਰਾਮ ਸਿੰਘ, ਸੰਦੀਪ ਸਿੰਘ, ਗੁਰਬਾਜ਼ ਸਿੰਘ, ਭਗਵੰਤ ਸਿੰਘ ਭੰਗੂ, ਸੰਦੀਪ ਕੁਮਾਰ, ਮੱਖਣ ਸਿੰਘ, ਬਲਵੀਰ ਸਿੰਘ, ਜਗਜੀਤ ਸਿੰਘ, ਪਵਨ ਕੁਮਾਰ ਆਦਿ ਹਾਜ਼ਰ ਸਨ।
ਬੋਹਾ ’ਚ ਵੀ ਬਿਜਲੀ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ
ਬੋਹਾ ਤੋਂ ਰਮੇਸ਼ ਤਾਂਗੜੀ ਅਨੁਸਾਰ- ਸਥਾਨਕ ਪਾਵਰਕਾਮ ਦੇ ਦਫ਼ਤਰ ਅੱਗੇ ਕਰਮਚਾਰੀਆਂ ਦਾ ਧਰਨਾ ਜਾਰੀ ਰਿਹਾ। ਬੁਲਾਰਿਆਂ ਨੇ ਕਿਹਾ ਕਿ ਜੇਕਰ ਜਲਦ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਦੂਜੇ ਪਾਸੇ ਬਿਜਲੀ ਦਫ਼ਤਰ ਕੰਮ ਕਰਵਾਉਣ ਆਏ ਲੋਕਾਂ ਨੂੰ ਵੀ ਨਿਰਾਸ਼ਾ ਦਾ ਮੂੰਹ ਦੇਖਣਾ ਪੈ ਰਿਹਾ ਹੈ। ਇਸ ਮੌਕੇ ਗੁਰਮੀਤ ਸਿੰਘ, ਬਿਕਰਮ ਸਿੰਘ ਭੰਗਾਲ, ਜੋਗਿੰਦਰ ਸਿੰਘ, ਸੁਖਚੈਨ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ, ਜਤਿੰਦਰ ਸਿੰਘ ਸ਼ਰਮਾ ਤੇ ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਡੀ.ਸੀ. ਵਲੋਂ ਠੋਸ ਕੂੜਾ ਪ੍ਰਬੰਧਨ ਨਿਯਮ ਦੀ ਪਾਲਣਾ ਕਰਨ ਦੇ ਆਦੇਸ਼ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ : ਸ਼ੁਭਦੀਪ ਨੇ ਜਿੱਤੇ ਦੋ ਪਹਿਲੇ ਸਥਾਨ, ਅਮਨਦੀਪ ਦੋ ਮੁਕਾਬਲਿਆਂ ’ਚ ਦੂਜੇ ਸਥਾਨ ’ਤੇ
Ad Position 24
No active advertisement