02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਡੀ.ਸੀ. ਵਲੋਂ ਠੋਸ ਕੂੜਾ ਪ੍ਰਬੰਧਨ ਨਿਯਮ ਦੀ ਪਾਲਣਾ ਕਰਨ ਦੇ ਆਦੇਸ਼

Ad Position 21
No active advertisement
ਅਜੀਤ ਡੈਸਕ 24-07-2026

ਮਾਨਸਾ, 23 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਸੁਪਰੀਮ ਕੋਰਟ ਵਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹੇ ‘ਚ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਨੂੰ ਜ਼ਮੀਨੀ ਪੱਧਰ ਤੱਕ ਪੂਰੀ ਤਰ੍ਹਾਂ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਦਾਲਤ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਹਰ ਨਾਗਰਿਕ ਦਾ ਮੂਲ ਅਧਿਕਾਰ ਹੈ, ਇਸ ਲਈ ਠੋਸ ਕੂੜਾ ਪ੍ਰਬੰਧਨ ਦੇ ਕੰਮ ‘ਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਘਰਾਂ, ਦੁਕਾਨਾਂ ਅਤੇ ਅਦਾਰਿਆਂ ਤੋਂ ਹੀ ਕੂੜੇ ਨੂੰ ਚਾਰ ਹਿੱਸਿਆਂ-ਗਿੱਲਾ, ਸੁੱਕਾ, ਸੈਨੇਟਰੀ ਅਤੇ ਵਿਸ਼ੇਸ਼ ਸੰਭਾਲ ਵਾਲੇ ਕੂੜੇ ‘ਚ ਵੱਖ-ਵੱਖ ਕਰਨਾ ਲਾਜ਼ਮੀ ਕੀਤਾ ਜਾਵੇ। ਉਨ੍ਹਾਂ ਨਵੇਂ ਨਿਯਮਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਜ਼ਿਲ੍ਹੇ ‘ਚ ਜਾਗਰੂਕਤਾ ਗਤੀਵਿਧੀਆਂ ‘ਚ ਤੇਜ਼ੀ ਲਿਆਉਣ ਲਈ ਵੀ ਕਿਹਾ। ਉਨ੍ਹਾਂ ਆਖਿਆ ਕਿ ਸਾਰੇ ਸਰਕਾਰੀ ਸਕੂਲਾਂ ‘ਚ ਸੈਨੇਟਰੀ ਨੈਪਕਿਨ ਇੰਸਿਨਿਰੇਟਰ ਹਰ ਹਾਲਤ ‘ਚ ਚਾਲੂ ਸਥਿਤੀ ‘ਚ ਹੋਣੇ ਚਾਹੀਦੇ ਹਨ ਤਾਂ ਜੋ ਸੈਨੇਟਰੀ ਕੂੜੇ ਦਾ ਸੁਰੱਖਿਅਤ ਅਤੇ ਵਿਗਿਆਨਕ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਪਾਬੰਦ ਕੀਤਾ ਕਿ ਨਿਰਧਾਰਿਤ ਸਮਾਂ ਸਾਰਨੀ ਅਨੁਸਾਰ ਕੂੜਾ ਡੰਪ ਸਾਈਟਾਂ ਦਾ ਨਿਯਮਤ ਦੌਰਾ ਕਰਨ ਅਤੇ ਉੱਥੇ ਕੂੜੇ ਦੇ ਉਚਿੱਤ ਪ੍ਰਬੰਧਨ ਤੇ ਪ੍ਰੋਸੈਸਿੰਗ ਨੂੰ ਹਰ ਹੀਲੇ ਯਕੀਨੀ ਬਣਾਉਣ। ਵਧੀਕ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਅਧਿਕਾਰ ਖੇਤਰਾਂ ‘ਚ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਵਿਸ਼ੇਸ਼ ਟੀਮਾਂ ਗਠਿਤ ਕਰ ਕੇ ਰੋਜ਼ਾਨਾ ਪ੍ਰਗਤੀ ਦੀ ਸਮੀਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਕੋਰਵਾਲਾ ’ਚ ਟੇਲਾਂ ’ਤੇ ਨਹਿਰੀ ਪਾਣੀ ਨਾ ਪਹੁੰਚਣ ਕਾਰਨ ਕਿਸਾਨਾਂ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਧਰਨੇ ਤੀਜੇ ਦਿਨ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ
Ad Position 24
No active advertisement