03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਅਧਿਆਪਕਾਂ ਦੀ ਘਾਟ ਕਾਰਨ ਮਾਪਿਆਂ ਵਲੋਂ ਸਕੂਲ ਨੂੰ ਲਗਾਇਆ ਜਾਵੇਗਾ ਤਾਲਾ

Ad Position 21
No active advertisement
ਅਜੀਤ ਡੈਸਕ 24-07-2026

ਬਰੇਟਾ, 23 ਜੁਲਾਈ (ਜੀਵਨ ਸ਼ਰਮਾ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁੱਲਰੀਆਂ ਵਿਖੇ ਅਧਿਆਪਕਾਂ ਦੀ ਰੜਕ ਰਹੀ ਘਾਟ ਕਾਰਨ ਰੋਹ ‘ਚ ਆਏ ਮਾਪਿਆਂ ਵਲੋਂ 25 ਜੁਲਾਈ ਨੂੰ ਸਕੂਲ ਨੂੰ ਤਾਲਾ ਲਗਾਉਣ ਦਾ ਐਲਾਨ ਕੀਤਾ ਹੈ। ਇਸ ਸੰਘਰਸ਼ ਦੀ ਤਿਆਰੀ ਲਈ ਸਕੂਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਚੇਅਰਮੈਨ ਬੰਤ ਸਿੰਘ ਦੀ ਅਗਵਾਈ ‘ਚ ਹੋਈ। ਕਮੇਟੀ ਮੈਂਬਰ ਖ਼ਜ਼ਾਨਚੀ ਸ਼ਰਮਾ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਮੁਤਾਬਿਕ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਭਰੋਸਾ ਦਿਵਾਇਆ ਗਿਆ ਸੀ ਪਰ ਇਸ ਦੇ ਉਲਟ 4 ਅਧਿਆਪਕ ਬਦਲੀ ਕਰਵਾ ਕੇ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਰੋਸ ਵਜੋਂ 25 ਜੁਲਾਈ ਨੂੰ ਸਕੂਲ ਨੂੰ ਤਾਲਾ ਲਗਾਇਆ ਜਾਵੇਗਾ। ਇਸ ਮੌਕੇ ਡਾ. ਜਲਵਿੰਦਰ ਸਿੰਘ ਜੋਰਾ, ਜਗਰਾਜ ਸਿੰਘ ਕਾਹਨਗੜ੍ਹ, ਰਣਵੀਰ ਸਿੰਘ ਆਦਿ ਹਾਜ਼ਰ ਸਨ।
ਸਰਕਾਰੀ ਸਕੂਲ ਖੈਰਾ ਖ਼ੁਰਦ ਦੇ ਵਿਦਿਆਰਥੀਆਂ ਨੂੰ ਸਕੂਲ ਬਸਤੇ ਵੰਡੇ
ਸਰਦੂਲਗੜ੍ਹ, 23 ਜੁਲਾਈ (ਅਰੋੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈਰਾ ਖ਼ੁਰਦ ਵਿਖੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਸਤੇ ਵੰਡੇ ਗਏ। ਪ੍ਰਿੰਸੀਪਲ ਰਜਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਮੁਹਿੰਮ ਰਾਜ ਦੇ ਸਾਰੇ ਸਰਕਾਰੀ ਸਕੂਲਾਂ ’ਚ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਉਤਸ਼ਾਹਿਤ ਕਰਨਾ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਭਲਾਈ ਸਕੀਮਾਂ ਨਾਲ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਇਸ ਮੌਕੇ ਸਰਪੰਚ ਪ੍ਰਤੀਨਿਧੀ ਰਾਜੇਸ਼ ਕੁਮਾਰ, ਵੇਦ ਪ੍ਰਕਾਸ਼, ਰਾਮ ਜਿਆਣੀ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਦੇ ਕੈਡਿਟਾਂ ਦਾ ਐੱਨ. ਸੀ. ਸੀ. ਆਰਮੀ ਕੈਂਪ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਫ਼ਾਈ ਕਾਮਿਆਂ ਵਲੋਂ ਬਰਨਾਲਾ ਦੇ ਡੀ.ਐੱਸ.ਪੀ. ਬੈਂਸ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ, ਹੜਤਾਲ 16ਵੇਂ ਦਿਨ ਵੀ ਜਾਰੀ
Ad Position 24
No active advertisement