05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਸਰਕਾਰੀ ਹਾਈ ਸਕੂਲ ਗੋਬਿੰਦਪੁਰਾ ਦੀ ਟੀਮ ਜੇਤੂ

Ad Position 21
No active advertisement
ਅਜੀਤ ਡੈਸਕ 24-07-2026

ਬਰੇਟਾ, 23 ਜੁਲਾਈ (ਪਾਲ ਸਿੰਘ ਮੰਡੇਰ)- ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਸਰਕਾਰੀ ਹਾਈ ਸਕੂਲ ਗੋਬਿੰਦਪੁਰਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਡੀ.ਪੀ.ਈ. ਨਿਰਮਲ ਸਿੰਘ ਨੇ ਦੱਸਿਆ ਕਿ ਅੰਡਰ-14 ਬੈਡਮਿੰਟਨ ਮੁਕਾਬਲਿਆਂ ’ਚ ਕੁੱਲਰੀਆਂ ਦੀ ਟੀਮ ਨਾਲ ਹੋਏ ਦਿਲਚਸਪ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਟੀਮ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਵੀ ਭਾਗ ਲਵੇਗੀ। ਮੁੱਖ ਅਧਿਆਪਕ ਨਿਸ਼ਾ ਬਾਂਸਲ ਨੇ ਕਿਹਾ ਕਿ ਸਕੂਲ ਦੀਆਂ ਖਿਡਾਰਨਾਂ ਹੋਰਨਾਂ ਲਈ ਪ੍ਰੇਰਨਾ ਸਰੋਤ ਬਣਨਗੀਆਂ। ਉਨ੍ਹਾਂ ਖਿਡਾਰਨਾਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਅਧਿਆਪਕ ਗਿਰੀ ਰਾਜ, ਵਿਕਾਸਪ੍ਰੀਤ, ਜਗਤਾਰ ਸਿੰਘ, ਜਸਵੀਰ ਕੌਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਾਕਸ ਬਿਜਲੀ ਸਪਲਾਈ ਤੋਂ ਅੱਕੇ ਕਿਸਾਨਾਂ ਵਲੋਂ ਚੱਕਾ ਜਾਮ ਅਗਲੀ ਖ਼ਬਰ ਪਾਵਰਕਾਮ ਨੂੰ ਸਰਕਾਰਾਂ ਦੀਆਂ ਮੁਫ਼ਤ ਬਿਜਲੀ ਦੇਣ ਦੀਆਂ ਸਕੀਮ ਨੇ ਕੀਤਾ ਕੰਗਾਲ-ਬਰਾੜ
Ad Position 24
No active advertisement