08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬੁਢਲਾਡਾ ਦੇ ਪਿੰਡਾਂ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਦਸਤਾਵੇਜ਼ੀ ਸ਼ੋਅ ਵਿਖਾਇਆ

Ad Position 21
No active advertisement
ਅਜੀਤ ਡੈਸਕ 25-07-2026
ਬੁਢਲਾਡਾ, 24 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਜਾਗਰੂਕਤਾ ਅਭਿਆਨ ਲੜੀ ਤਹਿਤ ਹਲਕਾ ਬੁਢਲਾਡਾ ਦੇ ਪਿੰਡ ਗੁਰਨੇ ਖ਼ੁਰਦ, ਹਸਨਪੁਰ, ਕਾਸਮਪੁਰ ਛੀਨਾ ਅਤੇ ਆਲਮਪੁਰ ਮੰਦਰਾਂ ਵਿਖੇ ਵਿਸ਼ੇਸ਼ ਵੈਨ ਰਾਹੀਂ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਸ਼ੋਅ ਵਿਖਾਏ ਗਏ। ਵਿਧਾਇਕ ਬੁੱਧ ਰਾਮ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਇਹ ਵਿਸ਼ੇਸ਼ ਪ੍ਰਚਾਰ ਵੈਨ ਰੋਜ਼ਾਨਾ ਸ਼ਾਮ ਨੂੰ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਸ਼ੋਅ ਪ੍ਰਦਰਸ਼ਿਤ ਕਰ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਮਹਾਨ ਰਹਿਬਰਾਂ ਦੀਆਂ ਅਮੁੱਲ ਸਿੱਖਿਆਵਾਂ ਨਾਲ ਜੋੜਨ ’ਚ ਅਹਿਮ ਯੋਗਦਾਨ ਪਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਸੂਬਾ ਸਰਕਾਰ ਸਫ਼ਾਈ ਸੇਵਕਾਂ ਦਾ ਸੰਘਰਸ਼ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ-ਰਾਜਵਿੰਦਰ ਸਿੰਘ ਸ਼ੀਤਲ
Ad Position 24