08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 25-07-2026
ਚੰਡੀਗੜ੍ਹ, 24 ਜੁਲਾਈ (ਅਜੀਤ ਬਿਊਰ) - ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮਾਨਸਾ ਤੋਂ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਹਿਯੋਗੀਆਂ ਸਮੇਤ ਅਧਿਕਾਰਤ ਤੌਰ ’ਤੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ਆਮ ਆਦਮੀ ਪਾਰਟੀ ਪਰਿਵਾਰ ਵਿਚ ਰਸਮੀ ਤੌਰ ’ਤੇ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਹਨੀਸ਼ ਬੰਸਲ ਸ਼੍ਰੋਮਣੀ ਅਕਾਲੀ ਦਲ ਵਿਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ ਅਤੇ ਪਾਰਟੀ ਦੇ ਕਈ ਅਹਿਮ ਤੇ ਜ਼ਿੰਮੇਵਾਰ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ਮੁੱਖ ਮੰਤਰੀ ਦੇ ਓ.ਐੱਸ.ਡੀ ਰਾਜਬੀਰ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਤੋਂ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀਆਂ ਰਹੀਆਂ ਹਨ। ਹਨੀਸ਼ ਬੰਸਲ ਵਰਗੇ ਜੁਝਾਰੂ ਯੂਥ ਆਗੂ ਦੇ ਆਉਣ ਨਾਲ ਮਾਨਸਾ ਵਿਚ ਪਾਰਟੀ ਦੀ ਤਾਕਤ ਦੁੱਗਣੀ ਹੋਵੇਗੀ। ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜੀ. ਆਈ. ਐੱਮ. ਟੀ. ਕਾਲਜ ਬੁਢਲਾਡਾ ਦਾ ਬੀ. ਸੀ. ਏ. ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਬੁਢਲਾਡਾ ਦੇ ਪਿੰਡਾਂ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਸਮਰਪਿਤ ਦਸਤਾਵੇਜ਼ੀ ਸ਼ੋਅ ਵਿਖਾਇਆ
Ad Position 24