08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਐੱਸ. ਆਈ. ਆਰ. ਦੀ ਪ੍ਰਗਤੀ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 25-07-2026
ਮਾਨਸਾ, 24 ਜੁਲਾਈ (ਵਿ.ਪ੍ਰਤੀ)- ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ ਜ਼ਿਲ੍ਹੇ ’ਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰ ਬੁਢਲਾਡਾ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਬੁਢਲਾਡਾ ਹਲਕੇ ’ਚ 100 ਫ਼ੀਸਦੀ ਗਣਨਾ ਫਾਰਮ ਡਿਜੀਟਾਈਜ਼ ਕਰਨ ਦਾ ਕੰਮ ਸਫਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ ਜਦਕਿ ਮਾਨਸਾ ਤੇ ਸਰਦੂਲਗੜ੍ਹ ਦੇ ਗਣਨਾ ਫਾਰਮ ਵੀ ਅਗਲੇ 2 ਦਿਨਾਂ ’ਚ 100 ਫ਼ੀਸਦੀ ਡਿਜੀਟਾਈਜ਼ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 13 ਅਗਸਤ ਨੂੰ ਹੋਵੇਗੀ ਜਦਕਿ ਦਾਅਵੇ ਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 13 ਅਗਸਤ ਤੋਂ 12 ਸਤੰਬਰ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ, ਈ.ਆਰ.ਓ. ਬਲਜੀਤ ਕੌਰ, ਗੁਰਮੀਤ ਕੁਮਾਰ, ਹਰਜਿੰਦਰ ਸਿੰਘ ਜੱਸਲ ਕ੍ਰਮਵਾਰ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ, ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਵਿਚ ਮੁੜ ਸਰਕਾਰ ਬਣਨ ’ਤੇ ਹੋਣਹਾਰ ਵਿਦਿਆਰਥੀਆਂ ਨੂੰ ਸਿੰਗਾਪੁਰ ਅਤੇ ਮਲੇਸ਼ੀਆ ਦੇ ਵਿੱਦਿਅਕ ਟੂਰ ਕਰਵਾਏ ਜਾਣਗੇ- ਵਿਧ... ਅਗਲੀ ਖ਼ਬਰ 23 ਪੇਟੀਆਂ ਦੇਸ਼ੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
Ad Position 24