ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਵਕੀਲਾਂ ਵਲੋਂ ਭੁੱਖ ਹੜਤਾਲ ਜਾਰੀ
ਅਜੀਤ ਡੈਸਕ
25-07-2026
ਬੁਢਲਾਡਾ ਦੇ ਵਕੀਲਾਂ ਵਲੋਂ ਵੀ ਭੁੱਖ ਹੜਤਾਲ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਦੇ ਵਕੀਲਾਂ ਦੀ ਕੰਮ ਛੱਡੋ ਹੜਤਾਲ 17ਵੇਂ ਦਿਨ ‘ਚ ਦਾਖਲ ਹੋ ਗਈ ਹੈ। ਐਲ.ਏ.ਡੀ.ਸੀ. ਕਾਨੂੰਨ ਖਿਲਾਫ ਜਾਰੀ ਸੰਘਰਸ਼ ਦੌਰਾਨ ਬਾਰ ਐਸੋਸੀਏਸ਼ਨ ਬੁਢਲਾਡਾ ਦੇ ਵਕੀਲਾਂ ਵਲੋਂ ਸ਼ੁਰੂ ਕੀਤੀ ਲਗਾਤਾਰ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ। ਅੱਜ ਭੁੱਖ ਹੜਤਾਲ ‘ਤੇ ਬੈਠਣ ਵਾਲੇ ਵਕੀਲਾਂ ‘ਚ ਸੁਖਦਰਸ਼ਨ ਸਿੰਘ ਚੌਹਾਨ, ਜਸਪ੍ਰੀਤ ਸਿੰਘ ਗੁਰਨੇ, ਬਲਕਰਨ ਸਿੰਘ ਧਾਲੀਵਾਲ, ਜਗਤਾਰ ਸਿੰਘ ਚਹਿਲ, ਤਰੁਣ ਕੁਮਾਰ ਗਰਗ, ਜੁਗਰਾਜ ਸਿੰਘ ਦੁੱਲਟ ਅਤੇ ਰਾਜੇਸ਼ ਕੁਮਾਰ ਜਾਘੜਾ ਸ਼ਾਮਲ ਹਨ। ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਸਾਂਝੀ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਸਮੂਹ ਬਾਰ ਐਸੋਸੀਏਸ਼ਨਾਂ ਦੇ ਅਹੁਦੇਦਾਰ 27 ਜੁਲਾਈ ਨੂੰ ਦਿੱਲੀ ਜਾਣਗੇ।