12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਦਿੱਲੀ ਵਿਖੇ ਵਿਦਿਆਰਥੀਆਂ ’ਤੇ ਕੀਤੇ ਜਬਰ ਖ਼ਿਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ

Ad Position 21
No active advertisement
ਅਜੀਤ ਡੈਸਕ 25-07-2026
ਮਾਨਸਾ, 24 ਜੁਲਾਈ (ਰਾਵਿੰਦਰ ਸਿੰਘ ਰਵੀ)- ਸੰਯੁਕਤ ਕਿਸਾਨ ਮੋਰਚੇ ਵਲੋਂ ਨੇੜਲੇ ਪਿੰਡ ਫਫੜੇ ਭਾਈਕੇ ਵਿਖੇ ਦਿੱਲੀ ਵਿਖੇ ਨੌਜਵਾਨਾਂ ‘ਤੇ ਕੀਤੇ ਜ਼ਬਰ ਖ਼ਿਲਾਫ਼ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੀਟ ਦਾ ਪੇਪਰ ਲੀਕ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਇਨਸਾਫ਼ ਮੰਗ ਰਹੇ ਵਿਦਿਆਰਥੀਆਂ ‘ਤੇ ਜਬਰ ਢਾਹ ਰਹੀ ਹੈ, ਜੋ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ‘ਤੇ ਤਸ਼ੱਦਦ ਕਰਨ ਵਾਲੇ ਪੁਲਿਸ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਸਿੱਖਿਆ ਮੰਤਰੀ ਤੁਰੰਤ ਅਸਤੀਫ਼ਾ ਦੇਵੇ ਅਤੇ ਪੀੜਤਾਂ ਨੂੰ ਨਿਆਂ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ 29 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਅਤੇ ਦੇਸ਼ ਭਰ ਦੀਆਂ 11 ਟਰੇਡ ਯੂਨੀਅਨਾਂ ਵਲੋਂ ਕੇਂਦਰ ਸਰਕਾਰ ਦੀਆਂ ਕਿਸਾਨ-ਮਜ਼ਦੂਰ ਮਾਰੂ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ‘ਚ ਵੱਡੀ ਗਿਣਤੀ ‘ਚ ਕਿਸਾਨਾਂ ਦੇ ਜਥੇ ਸ਼ਾਮਿਲ ਹੋਣਗੇ। ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰਾਮਫਲ ਸਿੰਘ ਚੱਕ ਅਲੀਸ਼ੇਰ, ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ ਭਾਈਕੇ, ਭਾਕਿਯੂ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ, ਲਿਬਰੇਸ਼ਨ ਦੇ ਸੁਰਿੰਦਰ ਸ਼ਰਮਾ, ਕਰਨੈਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ, ਮੱਖਣ ਸਿੰਘ ਮਾਨ, ਰਣਜੀਤ ਸਿੰਘ ਤਾਮਕੋਟ, ਜਗਤਾਰ ਸਿੰਘ ਸਹਾਰਨਾ ਸ਼ਾਮਿਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਯੂਨੀਅਨ ਦੇ ਸੱਦੇ ’ਤੇ ਕਰਮਚਾਰੀ ਦੂਜੇ ਦਿਨ ਵੀ ਹੜਤਾਲ ’ਤੇ ਰਹੇ ਅਗਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਵਕੀਲਾਂ ਵਲੋਂ ਭੁੱਖ ਹੜਤਾਲ ਜਾਰੀ
Ad Position 24