11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 25-07-2026
ਮਾਨਸਾ, 24 ਜੁਲਾਈ (ਵਿ.ਪ੍ਰਤੀ.)- ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਦੀ ਅਗਵਾਈ ਹੇਠ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਜਿਲ੍ਹੇ ਦੇ ਪੁਲਿਸ ਥਾਣਿਆਂ ‘ਚ ਜਾਗਰੂਕ ਕੀਤਾ ਗਿਆ। ਥਾਣਾ ਸ਼ਹਿਰੀ-1 ਮਾਨਸਾ ਵਿਖੇ ਡੇਂਗੂ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਏ ਨੇ ਕਿਹਾ ਕਿ ਫ਼ਰਿਜ ਪਿੱਛੇ ਲੱਗੀ ਟਰੇਅ, ਗਮਲੇ, ਕੂਲਰ, ਟੈਂਕੀ ‘ਚ ਹਫ਼ਤੇ ਤੋਂ ਵੱਧ ਪਾਣੀ ਖੜ੍ਹਨ ਨਾ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ‘ਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਡਾ. ਰਮਨਦੀਪ ਕੌਰ ਜ਼ਿਲ੍ਹਾ ਐਪੀਡਮੈਲੋਜਿਸਟ, ਡਿਪਟੀ ਮਾਸ ਮੀਡੀਆ ਅਫ਼ਸਰ ਦਰਸਨ ਸਿੰਘ, ਬਲਜੀਤ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਸੁਖਜੀਤ ਕੌਰ ਏ.ਐਨ.ਐਮ., ਕ੍ਰਿਸ਼ਨ ਕੁਮਾਰ ਇਨਸੈਕਟ ਕਲੈਕਟਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਂਅ ’ਤੇ 9 ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਦੀ ਹੜਤਾਲ 50ਵੇਂ ਦਿਨ ’ਚ ਦਾਖਲ
Ad Position 24