08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਨੀਟ ਪੇਪਰ ਲੀਕ ਮਾਮਲੇ ‘ਚ ਕਾਰਵਾਈ ਕਰਵਾਉਣ ਲਈ ਕਾਂਗਰਸੀਆਂ ਨੇ ਮੋਮਬੱਤੀ ਮਾਰਚ ਕੱਢਿਆ

Ad Position 21
No active advertisement
ਅਜੀਤ ਡੈਸਕ 26-07-2026

ਮਾਨਸਾ, 25 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਨੀਟ ਪੇਪਰ ਲੀਕ ਮਾਮਲੇ ‘ਚ ਜੰਤਰ ਮੰਤਰ ਦਿੱਲੀ ਵਿਖੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕਰਨ ਦੇ ਵਿਰੋਧ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਸਥਾਨਕ ਸ਼ਹਿਰ ‘ਚ ਮੋਮਬੱਤੀ ਮਾਰਚ ਕੱਢਿਆ ਗਿਆ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਮੋਦੀ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਨੀਟ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ‘ਚ ਘਪਲੇਬਾਜ਼ੀ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਚਕਨਾਚੂਰ ਹੋ ਰਹੇ ਹਨ ਪਰ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰੀ ਸਿੱਖਿਆ ਮੰਤਰੀ ਨੇ ਅਸਤੀਫ਼ਾ ਦੇ ਦਿੱਤਾ ਹੈ ਪਰ ਸਰਕਾਰ ਇਸ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ, ਇਸ ਲਈ ਨਿਰਪੱਖ ਏਜੰਸੀ ਤੋਂ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਜਾਣ। ਪ੍ਰਦਰਸ਼ਨ ਮੌਕੇ ਵੇਖਿਆ ਕਿ ਕਾਂਗਰਸ ਆਗੂ ਤਸਵੀਰ ‘ਚ ਅੱਗੇ ਆਉਣ ਲਈ ਖਿੱਚੋਤਾਣ ਹੁੰਦੇ ਰਹੇ। ਇਸ ਮੌਕੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਅਮਨ ਸਿੰਗਲਾ ਢੈਪਈ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਗੁਰਪ੍ਰੀਤ ਸਿੰਘ ਵਿੱਕੀ, ਸੱਤਪਾਲ ਸਿੰਘ ਮੂਲੇਵਾਲਾ, ਬਲਬੀਰ ਸਿੰਘ ਦੰਦੀਵਾਲ, ਸੁਰੇਸ਼ ਕੁਮਾਰ ਨੰਦਗੜ੍ਹੀਆ, ਚਮਕੌਰ ਸਿੰਘ ਸਿੱਧੂ, ਬਲਦੇਵ ਸਿੰਘ ਰੜ੍ਹ, ਵਿਨੋਦ ਕੁਮਾਰ ਸਿੰਗਲਾ, ਪ੍ਰਿਤਪਾਲ ਸਿੰਘ ਡਾਲੀ, ਮਨਦੀਪ ਸਿੰਘ ਗੋਰਾ, ਨਵੀਨ ਕੁਮਾਰ ਕਾਲਾ ਬੋਹਾ, ਹਰਵਿੰਦਰ ਸਿੰਘ ਸਵੀਟੀ, ਬਲਵਿੰਦਰ ਨਾਰੰਗ, ਨਰੋਤਮ ਸਿੰਘ ਚਹਿਲ, ਮਨਜੀਤ ਸਿੰਘ ਰਾਣਾ, ਸੁਖਦਰਸ਼ਨ ਸਿੰਘ ਖਾਰਾ, ਜਤਿੰਦਰ ਕੁਮਾਰ ਆਗਰਾ, ਲਾਜਪਤ ਰਾਏ ਸ਼ਰਮਾ, ਰਵੀ ਰੁਪਾਲ, ਬਲਕਰਨ ਸਿੰਘ ਬੱਲੀ, ਪ੍ਰਿਤਪਾਲ ਮੌਂਟੀ, ਇੰਦਰਜੀਤ ਸਿੰਘ ਭੀਖੀ, ਗੁਰਦੀਪ ਸਿੰਘ ਦੀਪਾ, ਸੰਦੀਪ ਮਹਿਤਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਸ਼ਹਿਰ ‘ਚ ਰੋਸ ਮੁਜ਼ਾਹਰਾ ਕੱਢਿਆ ਅਗਲੀ ਖ਼ਬਰ ਬਿਜਲੀ ਕਰਮਚਾਰੀਆਂ ਦੀ ਹੜਤਾਲ 5ਵੇਂ ਦਿਨ ਵੀ ਜਾਰੀ ਰਹੀ
Ad Position 24