08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਸ਼ਹਿਰ ‘ਚ ਰੋਸ ਮੁਜ਼ਾਹਰਾ ਕੱਢਿਆ

Ad Position 21
No active advertisement
ਅਜੀਤ ਡੈਸਕ 26-07-2026

ਮਾਨਸਾ, 25 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਜੰਤਰ ਮੰਤਰ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਹਮਾਇਤ ‘ਚ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਸਥਾਨਕ ਸ਼ਹਿਰ ‘ਚ ਰੋਸ ਮੁਜ਼ਾਹਰਾ ਕੱਢਿਆ ਗਿਆ। ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਕਿਸਾਨ ਵਿੰਗ ਦੇ ਆਗੂ ਚਰਨਜੀਤ ਸਿੰਘ ਅੱਕਾਂਵਾਲੀ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਪੇਪਰ ਲੀਕ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਵਿਦਿਆਰਥੀਆਂ ‘ਤੇ ਜਬਰ ਢਾਹ ਰਹੀ ਹੈ, ਜੋ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ ਪਰ ਇਸ ਸਾਰੇ ਮਾਮਲੇ ਦੀ ਨਿਰਪੱਖ ਏਜੰਸੀ ਤੋਂ ਜਾਂਚ ਕਰ ਕੇ ਸਬੰਧਿਤ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹਰਦੇਵ ਸਿੰਘ ਉੱਲਕ, ਭਰਪੂਰ ਸਿੰਘ ਸਿੱਧੂ, ਰਮੇਸ਼ ਕੁਮਾਰ ਖਿਆਲਾ, ਮਾ: ਵਰਿੰਦਰ ਸੋਨੀ, ਈਸ਼ਵਰ ਦਾਸ, ਰਾਜਿੰਦਰ ਜਾਫਰੀ, ਗੁਰਮੀਤ ਸਿੰਘ ਖੁਰਮੀ, ਨਰੇਸ਼ ਬਿਰਲਾ, ਪਰਮਜੀਤ ਕੌਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਾਈਸ ਆਫ਼ ਮਾਨਸਾ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ‘ਚ ਕਾਰਵਾਈ ਕਰਵਾਉਣ ਲਈ ਕਾਂਗਰਸੀਆਂ ਨੇ ਮੋਮਬੱਤੀ ਮਾਰਚ ਕੱਢਿਆ
Ad Position 24