08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 26-07-2026

ਬੁਢਲਾਡਾ, 25 ਜੁਲਾਈ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਮੁੱਖ ਬੁਲਾਰੇ ਦੇ ਤੌਰ ‘ਤੇ ਪਰਮਜੀਤ ਸਿੰਘ ਡਾਇਰੈਕਟਰ ਰੀਜਨਲ ਸੈਂਟਰ ਐਂਟਰਪ੍ਰਿਨਿਊਰਸ਼ਿਪ ਡਿਵੈਲਪਮੈਂਟ ਚੰਡੀਗੜ੍ਹ ਨੇ ਸ਼ਿਰਕਤ ਕੀਤੀ। ਉਨ੍ਹਾਂ ਕਰੀਅਰ ਯੋਜਨਾਬੰਦੀ, ਰੁਜ਼ਗਾਰ ਦੇ ਮੌਕਿਆਂ, ਉੱਦਮਤਾ, ਹੁਨਰ ਵਿਕਾਸ, ਨੌਕਰੀਆਂ ਅਤੇ ਪਲੇਸਮੈਂਟ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਬਦਲ ਰਹੀਆਂ ਉਦਯੋਗਿਕ ਲੋੜਾਂ ਅਨੁਸਾਰ ਆਪਣੇ ਪੇਸ਼ਾਵਰ ਅਤੇ ਤਕਨੀਕੀ ਹੁਨਰ ਵਿਕਸਿਤ ਕਰਨ ਅਤੇ ਨਵੀਨਤਾਕਾਰੀ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਅਕਾਦਮਿਕ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਪਲੇਸਮੈਂਟ ਅਤੇ ਹੋਰ ਵੱਖ-ਵੱਖ ਖੇਤਰਾਂ ‘ਚ ਪ੍ਰਾਪਤ ਕੀਤੀਆਂ ਸ਼ਾਨਦਾਰ ਉਪਲਬਧੀਆਂ ਬਾਰੇ ਦੱਸਿਆ। ਪਲੇਸਮੈਂਟ ਅਫ਼ਸਰ ਡਾ. ਨਿਤਿਕਾ ਗੋਇਲ ਨੇ ਵਿਦਿਆਰਥੀਆਂ ਨੂੰ ਪਲੇਸਮੈਂਟ ਸੈੱਲ ਦੀਆਂ ਪ੍ਰਾਪਤੀਆਂ ਅਤੇ ਕਾਰਜ-ਪ੍ਰਣਾਲੀ ਤੋਂ ਜਾਣੂ ਕਰਵਾਇਆ। ਡਾ. ਤਨੂਪ੍ਰੀਤ ਕੌਰ ਸਕਾਲਰਸ਼ਿਪ ਇੰਚਾਰਜ ਨੇ ਸਕਾਲਰਸ਼ਿਪ ਸਕੀਮਾਂ ਅਤੇ ਵਿੱਤੀ ਸਹਾਇਤਾ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਮੰਚ ਸੰਚਾਲਨ ਗੁਰਦੀਪ ਸਿੰਘ ਨੇ ਕੀਤਾ।

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਦੀ ਘਾਟ ਕਾਰਨ ਸਰਕਾਰੀ ਮਾਡਲ ਸਕੂਲ ਕੁੱਲਰੀਆਂ ਨੂੰ ਲਗਾਇਆ ਤਾਲਾ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਵਲੋਂ ਬਰੇਟਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
Ad Position 24