08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਆਮ ਆਦਮੀ ਕਲੀਨਿਕ/ਆਯੂਸ਼ਮਾਨ ਆਰੋਗਿਆ ਕੇਂਦਰ ਸਰਦੂਲਗੜ੍ਹ ਨੂੰ ਕੀਤਾ ਲੋਕ ਅਰਪਣ

Ad Position 21
No active advertisement
ਅਜੀਤ ਡੈਸਕ 26-07-2026

ਸਰਦੂਲਗੜ੍ਹ, 25 ਜੁਲਾਈ (ਜੀ.ਐਮ.ਅਰੋੜਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿੰਡਾਂ, ਸ਼ਹਿਰਾਂ ਦੇ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੀ ਲੜੀ ਤਹਿਤ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਆਮ ਆਦਮੀ ਕਲੀਨਿਕ/ਆਯੂਸ਼ਮਾਨ ਆਰੋਗਿਆ ਕੇਂਦਰ ਵਾਰਡ ਨੰ. 5 ਸਰਦੂਲਗੜ੍ਹ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ ਬਲਾਕ ਸਰਦੂਲਗੜ੍ਹ ‘ਚ ਇਸ ਕਲੀਨਿਕ ਸਮੇਤ ਕੁੱਲ ਗਿਣਤੀ 11 ਹੋ ਗਈ ਹੈ, ਜਿਨ੍ਹਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਸਹਾਇਤਾ, ਦਵਾਈਆਂ ਤੇ ਲੈਬ ਟੈੱਸਟ ਦੀ ਸੁਵਿਧਾ ਉਪਲਬਧ ਹੋਵੇਗੀ। ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਖੇ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈੱਸਟ ਬਿਲਕੁਲ ਮੁਫ਼ਤ ਮੁਹੱਈਆ ਕਰਵਾਏ ਜਾਂਦੇ ਹਨ। ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ‘ਚ ਗਰਭਵਤੀ ਔਰਤਾਂ ਦੀ ਜਾਂਚ ਸਬੰਧੀ ਸੇਵਾਵਾਂ ਅਤੇ ਅਲਟਰਾਸਾਊਂਡ ਇਮਪੈਨਲ ਕੀਤੇ ਗਏ ਅਲਟਰਾਸਾਊਂਡ ਸੈਂਟਰਾਂ ‘ਚ ਮੁਫ਼ਤ ਕਰਵਾਏ ਜਾਂਦੇ ਹਨ। ਇਸ ਮੌਕੇ ਪਰਿਆਸ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਪ੍ਰੇਮ ਕੁਮਾਰ ਗਰਗ, ਕੋਆਪਰੇਟਿਵ ਬੈਂਕ ਦੇ ਡਾਇਰੈਕਟਰ ਗੁਰਸੇਵਕ ਸਿੰਘ ਖੈਰਾ, ਆਪ ਆਗੂ ਵਿਰਸਾ ਸਿੰਘ ਭਿੰਡਰ, ਪੰਕਜ ਕੁਮਾਰ ਟਾਟਾ, ਨਗਰ ਪੰਚਾਇਤ ਦੇ ਵਾਈਸ ਪ੍ਰਧਾਨ ਸੁਖਜੀਤ ਸਿੰਘ ਬੱਬਰ, ਦਰਸ਼ਨ ਕੁਮਾਰ ਮਿੱਤਲ ਪ੍ਰਧਾਨ ਆੜ੍ਹਤੀਆ ਯੂਨੀਅਨ, ਮੈਡੀਕਲ ਅਫ਼ਸਰ ਡਾ. ਭਾਵਨਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਸੂਚਨਾ ਅਫ਼ਸਰ ਤਿਰਲੋਕ ਸਿੰਘ, ਇੰਸਪੈਕਟਰ ਕੁਲਵੰਤ ਸਿੰਘ ਤੇ ਗੁਰਪਾਲ ਸਿੰਘ ਘੁੱਦੂਵਾਲਾ, ਐਮ. ਸੀ. ਨਵਿੰਦਰ ਸਿੰਘ, ਰੇਸ਼ਮ ਲਾਲ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ : ਬਲਬੀਰ ਸਿੰਘ ਪੰਨੂੰ ਅਗਲੀ ਖ਼ਬਰ ਨੌਜਵਾਨਾਂ ਨੇ ਸਰਕਾਰੀ ਸਕੂਲ ਗੋਰਖਨਾਥ ਦੇ ਮੈਦਾਨ ਦੀ ਕੀਤੀ ਸਫ਼ਾਈ
Ad Position 24