05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਬਿਜਲੀ ਸਪਲਾਈ ਪੂਰੀ ਨਾ ਮਿਲਣ ਕਰਕੇ ਕਿਸਾਨਾਂ ਵਲੋਂ ਬਠਿੰਡਾ-ਮਾਨਸਾ ਮੁੱਖ ਸੜਕ ਜਾਮ

Ad Position 21
No active advertisement
ਅਜੀਤ ਡੈਸਕ 27-07-2026

ਮਾਨਸਾ, 26 ਜੁਲਾਈ (ਰਾਵਿੰਦਰ ਸਿੰਘ ਰਵੀ)- ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਪੂਰੀ ਨਾ ਦੇਣ ਦੇ ਰੋਸ ਵਜੋਂ ਕਿਸਾਨਾਂ ਨੇ ਬਠਿੰਡਾ-ਮਾਨਸਾ ਮੁੱਖ ਸੜਕ ’ਤੇ ਜਾਮ ਲਗਾ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਹਰਦੇਵ ਸਿੰਘ ਬੁਰਜ ਰਾਠੀ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਪਿੰਡ ਕੋਟਲੀ ਕਲਾਂ ਗਰਿੱਡ ਤੋਂ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਬੰਦ ਹੋਣ ਸੰਬੰਧੀ ਜਦੋਂ ਮਹਿਕਮੇ ਤੋਂ ਪੁੱਛਿਆ ਗਿਆ ਤਾਂ ਅੱਗੋਂ ਕੋਈ ਜਵਾਬ ਨਾ ਦੇਣ ਤੋਂ ਪਰੇਸ਼ਾਨ ਕਿਸਾਨਾਂ ਨੇ ਜਾਮ ਲਗਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਪਾਣੀ ਪੂਰਾ ਨਾ ਮਿਲਣ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉੱਧਰ ਵਿਭਾਗ ਦੇ ਅਧਿਕਾਰੀਆਂ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਪਿੰਡ ਕੋਟਲੀ ਕਲਾਂ ਦੇ ਕਿਸਾਨ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਝੋਨੇ ’ਚ ਪਾਣੀ ਪੂਰਾ ਨਾ ਹੋਣ ਕਰ ਕੇ 5 ਏਕੜ ਝੋਨਾ ਵਾਹ ਕੇ ਦੁਬਾਰਾ ਲਗਾਇਆ ਜਾ ਰਿਹਾ ਹੈ ਅਤੇ ਬਘੇਲ ਸਿੰਘ ਨੇ ਮਾੜੀ ਬਿਜਲੀ ਸਪਲਾਈ ਦੇ ਕਾਰਨ 4 ਏਕੜ ਝੋਨਾ ਵਾਹ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਬਿਜਲੀ ਸਪਲਾਈ ’ਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ’ਚ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਧਰਨੇ ’ਚ ਪਹੁੰਚ ਕੇ ਕਿਸਾਨਾਂ ਨੂੰ ਨਿਰੰਤਰ ਬਿਜਲੀ ਸਪਲਾਈ ਚਾਲੂ ਰੱਖਣ ਦੇ ਦਿੱਤੇ ਭਰੋਸੇ ਉਪਰੰਤ ਧਰਨਾ ਚੁੱਕ ਲਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਵੜਿੰਗ ਵਲੋਂ ਬਰਨਾਲਾ ਵਿਚ ਨੀਟ ਅਤੇ ਸੀ.ਬੀ.ਐੱਸ.ਈ. ਪੇਪਰ ਲੀਕਾਂ ਖ਼ਿਲਾਫ਼ ਮੋਮਬੱਤੀ ਮਾਰਚ ਦੀ ਅਗਵਾਈ ਅਗਲੀ ਖ਼ਬਰ ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਕਾਮਿਆਂ ਵਲੋਂ ਕੀਤੀ ਹੜਤਾਲ 6ਵੇਂ ਦਿਨ ’ਚ ਦਾਖਲ
Ad Position 24
No active advertisement