05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕੇਂਦਰ ਸਰਕਾਰ ਕਾਰਪੋਰੇਟਾਂ ਦੀ ਕਠਪੁਤਲੀ ਬਣ ਕੇ ਦੇਸ਼ ਦੀ ਅਰਥਵਿਵਸਥਾ ਨੂੰ ਲਾ ਰਹੀ ਹੈ ਖੋਰਾ - ਕਾ. ਸੇਖੋਂ

Ad Position 21
No active advertisement
ਅਜੀਤ ਡੈਸਕ 27-07-2026

ਮਾਨਸਾ, 26 ਜੁਲਾਈ (ਰਾਵਿੰਦਰ ਸਿੰਘ ਰਵੀ)- ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟਾਂ ਦੀ ਕਠਪੁਤਲੀ ਬਣ ਕੇ ਦੇਸ਼ ਦੀ ਅਰਥਵਿਵਸਥਾ ਨੂੰ ਢਾਹ ਲਗਾ ਰਹੀ ਹੈ, ਜਿਸ ਨਾਲ ਮਿਹਨਤਕਸ਼ ਲੋਕ ਆਰਥਿਕਤਾ ਦੀ ਚੱਕੀ ’ਚ ਪਿਸਣ ਲਈ ਮਜਬੂਰ ਹਨ। ਇਹ ਵਿਚਾਰ ਸੀ.ਪੀ.ਆਈ.(ਐਮ) ਦੇ ਸੂਬਾ ਸਕੱਤਰ ਕਾ. ਸੁਖਵਿੰਦਰ ਸਿੰਘ ਸੇਖੋਂ ਨੇ ਇੱਥੇ ਪਾਰਟੀ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦੇਸ਼ ’ਚ ਫ਼ਿਰਕੂ ਜ਼ਹਿਰ ਫੈਲਾ ਰਹੀ ਹੈ ਅਤੇ ਸਮਾਜ ’ਚ ਵੰਡੀਆਂ ਪਾਉਣ ਦੇ ਕੋਝੇ ਯਤਨ ਕਰ ਰਹੀ ਹੈ, ਜੋ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਵਲੋਂ ਨੀਟ ਪ੍ਰੀਖਿਆ ਲੀਕ ਮਾਮਲੇ ’ਤੇ ਵਿੱਢੇ ਅਤੇ ਜਿੱਤੇ ਸੰਘਰਸ਼ ਨੇ ਕੇਂਦਰ ਸਰਕਾਰ ਦੇ ਭ੍ਰਿਸ਼ਟ ਤਾਣੇ-ਬਾਣੇ ਨੂੰ ਦੁਨੀਆ ’ਚ ਨੰਗਾ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਹਰ ਫ਼ਰੰਟ ’ਤੇ ਫ਼ੇਲ੍ਹ ਦੱਸਦਿਆਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਪੁਲਿਸ ਵਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋਈ ਪਈ ਹੈ ਅਤੇ ਭ੍ਰਿਸ਼ਟਾਚਾਰ ਹਰ ਵਿਭਾਗ ’ਚ ਚਰਮ ਸੀਮਾ ’ਤੇ ਹੈ। ਜ਼ਿਲ੍ਹਾ ਸਕੱਤਰ ਕਾ. ਸਵਰਨਜੀਤ ਸਿੰਘ ਦਲਿਓ ਨੇ ਦੱਸਿਆ ਕਿ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮੌਕੇ ਦੇਸ਼ ਵਿਆਪੀ ਸੱਦੇ ’ਤੇ ਕੁੱਲ ਹਿੰਦ ਕਿਸਾਨ ਸਭਾ, ਖੇਤ ਮਜ਼ਦੂਰ ਯੂਨੀਅਨ ਸਮੇਤ ਸੀਟੂ ਵਲੋਂ 10 ਅਗਸਤ ਨੂੰ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਪ੍ਰਦਰਸ਼ਨਕਾਰੀ ਗ੍ਰਿਫ਼ਤਾਰੀਆਂ ਵੀ ਦੇਣਗੇ। ਸੰਬੋਧਨ ਤੇ ਸ਼ਾਮਲ ਹੋਣ ਵਾਲਿਆਂ ’ਚ ਪਰਵਿੰਦਰ ਸਿੰਘ ਭੀਖੀ, ਨਛੱਤਰ ਸਿੰਘ ਢੈਪਈ, ਜਸਵੰਤ ਸਿੰਘ ਬੀਰੋਕੇ, ਤੇਜਾ ਸਿੰਘ ਹੀਰਕੇ, ਹਰਜਿੰਦਰ ਸਿੰਘ ਬਰੇਟਾ, ਗੁਰਪ੍ਰੀਤ ਸਿੰਘ ਬਰਨ, ਸੁਰੇਸ਼ ਕੁਮਾਰ ਮਾਨਸਾ, ਜਗਸੀਰ ਸਿੰਘ ਜੱਗਾ ਬਰੇਟਾ, ਸੰਤ ਰਾਮ ਬੀਰੋਕੇ, ਬੀਰਬਲ ਸਿੰਘ ਚੌਹਾਨ, ਸੀਤਾ ਰਾਮ ਗੋਇਲ ਆਦਿ ਸਨ।

Ad Position 22
No active advertisement
ਪਿਛਲੀ ਖ਼ਬਰ ਮਾਨਸਾ ਸ਼ਹਿਰ ’ਚ ਥਾਂ-ਥਾਂ ਲੱਗੇ ਕੂੜੇ ਦੇ ਅੰਬਾਰਾਂ ਨੇ ਲੋਕਾਂ ਦੇ ਨੱਕ ’ਚ ਲਿਆਂਦਾ ਦਮ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24
No active advertisement