05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪਿੰਡ ਗਾਮੀਵਾਲ ਦੀ ਪੰਚਾਇਤ ਆਮ ਆਦਮੀ ਪਾਰਟੀ ’ਚ ਹੋਈ ਸ਼ਾਮਿਲ

Ad Position 21
No active advertisement
ਅਜੀਤ ਡੈਸਕ 27-07-2026

ਬੋਹਾ, 26 ਜੁਲਾਈ (ਰਮੇਸ਼ ਤਾਂਗੜੀ)- ਨੇੜਲੇ ਪਿੰਡ ਗਾਮੀਵਾਲ ਵਿਖੇ ਹਲਕਾ ਵਿਧਾਇਕ ਬੁੱਧ ਰਾਮ ਨੇ ਪਿੰਡ ਦੀ ਪੂਰੀ ਪੰਚਾਇਤ ਨੂੰ ਪਾਰਟੀ ਚਿੰਨ੍ਹ ਪਾ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਕੀਤਾ। ਸ਼ਾਮਲ ਹੋਣ ਵਾਲਿਆਂ ’ਚ ਨਵਜੋਤ ਸਿੰਘ ਪੁੱਤਰ ਸਰਪੰਚ ਸਰਬਜੀਤ ਕੌਰ ਸਮੇਤ ਮੱਖਣ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ, ਗੁਰਲਾਲ ਸਿੰਘ, ਹਰਪ੍ਰੀਤ ਸਿੰਘ, ਨੀਤੂ ਰਾਣੀ, ਮੱਖਣਜੀਤ ਸ਼ਰਮਾ, ਸੁਰਜਨ ਸਿੰਘ, ਹਰਮੰਦਰ ਸਿੰਘ, ਸੰਦੀਪ ਸਿੰਘ, ਹਰਪਾਲ ਸਿੰਘ, ਗੁਰਨਾਮ ਸਿੰਘ, ਤਰਸੇਮ ਸਿੰਘ, ਹਰਬੰਸ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ, ਕੇਵਲ ਸਿੰਘ, ਕੁਲਵਿੰਦਰ ਸਿੰਘ ਅਤੇ ਗੋਰਖਾ ਟੇਲਰ ਸਨ। ਵਿਧਾਇਕ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡ ਇਕਾਈ ਦੇ ਪ੍ਰਧਾਨ ਜੱਗਾ ਰਾਮ ਪੰਡਿਤ, ਬਾਬਾ ਹਰਦੇਵ ਸਿੰਘ, ਜਸਪ੍ਰੀਤ ਸਿੰਘ, ਅਸ਼ੋਕ ਕੁਮਾਰ ਨੇ ਸਰਪੰਚ ਅਤੇ ਪੰਚਾਂ ਦਾ ਪਾਰਟੀ ’ਚ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ, ਉਪ ਪ੍ਰਧਾਨ ਕ੍ਰਿਪਾਲ ਸਿੰਘ, ਬਲਾਕ ਪ੍ਰਧਾਨ ਕੁਲਵੰਤ ਸਿੰਘ, ਭੋਲਾ ਸਿੰਘ, ਨਾਇਬ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਸਿੰਘ ਮੀਤਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਮਨੂ ਵਾਟਿਕਾ ਸਕੂਲ ਦੀ ਕ੍ਰਿਕਟ ਟੀਮ ਨੇ ਹਰ ਵਰਗ ’ਚ ਸੋਨ ਤਗਮੇ ਜਿੱਤ ਕੇ ਰਚਿਆ ਇਤਿਹਾਸ
Ad Position 24
No active advertisement