06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕਾਰਗਿਲ ਵਿਜੈ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-07-2026

ਮਾਨਸਾ, 26 ਜੁਲਾਈ (ਸੱਭਿ.ਪ੍ਰਤੀ)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ। ਵੀਰ ਜਵਾਨਾਂ ਦੇ ਬਲੀਦਾਨ ਨੂੰ ਨਮਨ ਕਰਦਿਆਂ ਭਾਵਪੂਰਨ ਸ਼ਰਧਾਂਜਲੀ ਭੇਟ ਕੀਤੀ ਗਈ। ਕੈਪਟਨ ਕਿਸ਼ਨ ਸਿੰਘ, ਸੂਬੇਦਾਰ ਮੇਜਰ ਨਛੱਤਰ ਸਿੰਘ, ਦਰਸ਼ਨ ਸਿੰਘ ਅਤੇ ਮੇਜਰ ਨਿਰੰਜਨ ਸਿੰਘ ਨੇ ਕਿਹਾ ਕਿ ਕਾਰਗਿਲ ਦੇ ਜਵਾਨਾਂ ਦਾ ਬਲੀਦਾਨ ਹਰ ਭਾਰਤੀ ਲਈ ਪ੍ਰੇਰਨਾ ਦਾ ਸਰੋਤ ਹੈ। ਵਿਦਿਆਰਥੀਆਂ ਨੇ ਦੇਸ਼-ਭਗਤੀ ਨਾਲ ਭਰਪੂਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਨੂੰ ਮੋਹਿਆ। ਪ੍ਰਿੰਸੀਪਲ ਰਾਜੇਸ਼ ਠਾਕੁਰ ਨੇ ਕਿਹਾ ਕਿ ਵਿਜੈ ਦਿਵਸ ਸਿਰਫ਼ ਜਿੱਤ ਦਾ ਪ੍ਰਤੀਕ ਨਹੀਂ ਸਗੋਂ ਦੇਸ਼ ਦੀ ਰੱਖਿਆ ਲਈ ਆਪਣਾ ਸਭ ਕੁਝ ਨਿਛਾਵਰ ਕਰਨ ਵਾਲੇ ਵੀਰ ਜਵਾਨਾਂ ਪ੍ਰਤੀ ਸਤਿਕਾਰ ਪ੍ਰਗਟ ਕਰਨ ਦਾ ਪਵਿੱਤਰ ਮੌਕਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੀਰ ਸੈਨਿਕਾਂ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਨਿਰਮਾਣ ’ਚ ਆਪਣਾ ਯੋਗਦਾਨ ਪਾਉਣ।

Ad Position 22
No active advertisement
ਪਿਛਲੀ ਖ਼ਬਰ ਮਾਡਰਨ ਕਾਲਜ ਆਫ਼ ਐਜੂਕੇਸ਼ਨ ਭੀਖੀ ਦਾ ਬੀ.ਐੱਡ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸ਼ਿਆਮ ਬਾਬਾ ਜੀ ਦਾ ਦੇਵਸ਼ਯਨੀ ਇਕਾਦਸ਼ੀ ਸੰਕੀਰਤਨ ਮਨਾਇਆ
Ad Position 24
No active advertisement