ਭੀਖੀ, 26 ਜੁਲਾਈ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਲੱਛਮੀ ਨੇ 82.11 ਫ਼ੀਸਦੀ, ਸਰਿਸ਼ਟੀ ਰਾਣੀ 81.33 ਫ਼ੀਸਦੀ ਅਤੇ ਦੀਪਾਸ਼ੂ ਸਿੰਗਲਾ ਨੇ 80.27 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਗੇ ਅੰਕ ਪ੍ਰਾਪਤ ਕਰਨਾ ਸਟਾਫ਼ ਤੇ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਪ੍ਰੋ. ਅਮਨਦੀਪ ਕੌਰ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਕਾਂਤਾ ਰਾਣੀ, ਪ੍ਰੋ. ਸੰਦੀਪ ਕੌਰ ਆਦਿ ਹਾਜ਼ਰ ਸਨ।
ਮਾਡਰਨ ਕਾਲਜ ਆਫ਼ ਐਜੂਕੇਸ਼ਨ ਭੀਖੀ ਦਾ ਬੀ.ਐੱਡ ਦਾ ਨਤੀਜਾ ਰਿਹਾ ਸ਼ਾਨਦਾਰ
ਅਜੀਤ ਡੈਸਕ
27-07-2026