02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਫ਼ਾਈ ਕਾਮਿਆਂ ਵਲੋਂ ਹੜਤਾਲ ਦੇ 20ਵੇਂ ਦਿਨ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 28-07-2026

ਮਾਨਸਾ, 27 ਜੁਲਾਈ (ਰਾਵਿੰਦਰ ਸਿੰਘ ਰਵੀ)- ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਸਫ਼ਾਈ ਕਾਮਿਆਂ ਵਲੋਂ ਸ਼ੁਰੂ ਕੀਤੀ ਹੜਤਾਲ 20ਵੇਂ ਦਿਨ ’ਚ ਦਾਖਲ ਹੋ ਗਈ ਹੈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਸਫ਼ਾਈ ਕਾਮਿਆਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਕੇ ਲਗਾਤਾਰ ਲਟਕਾਇਆ ਜਾ ਰਿਹਾ ਹੈ, ਜਿਸ ਕਾਰਨ ਸਮੂਹ ਮੁਲਾਜ਼ਮਾਂ ’ਚ ਰੋਸ ਫੈਲਿਆ ਹੋਇਆ ਹੈ। ਜਥੇਬੰਦੀ ਦੇ ਸੂਬਾ ਆਗੂ ਸੰਜੀਵ ਕੁਮਾਰ ਰੱਤੀ, ਸਥਾਨਕ ਇਕਾਈ ਪ੍ਰਧਾਨ ਪ੍ਰਵੀਨ ਕੁਮਾਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਕਾਮਿਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕਰਨ ਵਾਲੀ ‘ਆਪ’ ਸਰਕਾਰ ਡੰਡੇ ਦੇ ਜ਼ੋਰ ਨਾਲ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਨਾਲ ਹੀ ਬਕਾਇਆ ਡੀ.ਏ. ਤੁਰੰਤ ਅਦਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ, ਮੁਕੇਸ਼ ਕੁਮਾਰ ਰੱਤੀ, ਮਨੋਜ ਕੁਮਾਰ, ਮੁਨੀਸ਼ ਕੁਮਾਰ, ਵਿਨੋਦ ਕੁਮਾਰ ਚੇਤਨ, ਰਾਜ ਕੁਮਾਰ, ਜਤਿੰਦਰ ਕੁਮਾਰ ਅਠਵਾਲ, ਬਲਵਿੰਦਰ ਸਿੰਘ ਘਰਾਂਗਣਾ, ਸੁਰਿੰਦਰਪਾਲ ਸ਼ਰਮਾ, ਬਲਵਿੰਦਰ ਸਿੰਘ ਬਿੰਦੂ, ਹਰਪਿੰਦਰ ਸਿੰਘ ਆਦਿ ਸਨ। ਉੱਧਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ’ਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਪਏ ਹਨ, ਜਿਸ ਨਾਲ ਆਮ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ।

Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਨੇ ਦਿੱਲੀ ਸੰਘਰਸ਼ ਦੀ ਜਿੱਤ ਦੇ ਹੱਕ ’ਚ ਜੇਤੂ ਰੈਲੀ ਕੀਤੀ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਗਰ ਮਹਿਰਾਜ ਤੋਂ ਦੋ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ
Ad Position 24
No active advertisement