02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਬਿਜਲੀ ਬੋਰਡ ਦੇ ਸੀ.ਐਚ.ਬੀ. ਕਾਮਿਆਂ ਵਲੋਂ ਜਥੇਬੰਦੀਆਂ ਦੇ ਫ਼ੈਸਲੇ ਦੇ ਨਿਖੇਧੀ

Ad Position 21
No active advertisement
ਅਜੀਤ ਡੈਸਕ 28-07-2026

ਬਰੇਟਾ, 27 ਜੁਲਾਈ (ਪਾਲ ਸਿੰਘ ਮੰਡੇਰ)- ਬਿਜਲੀ ਬੋਰਡ ਅਧੀਨ ਕੰਮ ਕਰਦੀ ਜਥੇਬੰਦੀ ਪਾਵਰਕਾਮ ਐਂਡ ਟਰਾਂਸਕੋ ਦੇ ਸੀ.ਐਚ.ਬੀ. ਕਾਮਿਆਂ ਵਲੋਂ ਪ੍ਰਧਾਨ ਬਲਿਹਾਰ ਸਿੰਘ ਦੇ ਸੱਦੇ ’ਤੇ ਬਾਕੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਨਾਲ ਕੀਤੇ ਸਮਝੌਤੇ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਵਲੋਂ ਕੀਤੇ ਸੰਘਰਸ਼ ’ਚ ਸੀ.ਐਚ.ਬੀ. ਜਥੇਬੰਦੀ ਦਾ ਸਮਰਥਨ ਲਿਆ ਗਿਆ ਸੀ ਪਰ ਸਰਕਾਰ ਨਾਲ ਹੋਏ ਸਮਝੌਤੇ ’ਚ ਉਨ੍ਹਾਂ ਦੀਆਂ ਮੰਗਾਂ ਨੂੰ ਬਿਲਕੁਲ ਹੀ ਅਣਗੌਲਿਆ ਕਰ ਦਿੱਤਾ ਹੈ। ਯੂਨੀਅਨ ਆਗੂ ਸੁਖਜਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਪਰੋਕਤ ਜਥੇਬੰਦੀਆਂ ਵਲੋਂ ਸੰਘਰਸ਼ ਨੂੰ ਵਾਪਸ ਲੈ ਲਿਆ ਗਿਆ ਹੈ ਪਰ ਸੀ.ਐਚ.ਬੀ. ਕਾਮਿਆਂ ਵਲੋਂ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜਗਜੀਤ ਸਿੰਘ, ਬਲਵੀਰ ਸਿੰਘ, ਪਵਨ ਕੁਮਾਰ, ਜਸਵੀਰ ਸਿੰਘ, ਵਕੀਲ ਸਿੰਘ, ਪਵਨ ਕੁਮਾਰ, ਸੋਮਾ ਸਿੰਘ, ਸੰਦੀਪ ਸਿੰਘ ਮੰਡੇਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬੀ.ਐੱਡ. ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਬੂਟੇ ਲਗਾਏ
Ad Position 24
No active advertisement