ਜੋਗਾ, 27 ਜੁਲਾਈ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐੱਡ. ਸਮੈਸਟਰ ਚੌਥਾ ਦੇ ਨਤੀਜੇ ‘ਚੋਂ ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਸਹਾਇਕ ਪ੍ਰੋਫੈਸਰ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਹਸਤਕੰਵਲ ਕੌਰ, ਵੈਸ਼ਾਲੀ ਅਤੇ ਅਮਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਨੇ ਚੰਗ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਅਸਿ. ਪ੍ਰੋਫੈਸਰ ਸ਼ਰਨਜੀਤ ਸਿੰਘ, ਹੈਪੀ ਸਿੰਘ, ਲਖਬੀਰ ਕੌਰ ਤੇ ਮਨਪ੍ਰੀਤ ਕੌਰ, ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਆਦਿ ਹਾਜ਼ਰ ਸਨ।
ਬੀ.ਐੱਡ. ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ
ਅਜੀਤ ਡੈਸਕ
28-07-2026