03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪਾਵਰਕਾਮ ਐਂਡ ਟਰਾਂਸਕੋ ਦੀ ਅਗਵਾਈ ਹੇਠ ਸੀ.ਐੱਚ.ਬੀ. ਕਾਮਿਆਂ ਵਲੋਂ ਰੋਸ ਰੈਲੀਆਂ

Ad Position 21
No active advertisement
ਅਜੀਤ ਡੈਸਕ 29-07-2026

ਮਾਨਸਾ, 28 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਕੋਆਰਡੀਨੇਸ਼ਨ ਕਮੇਟੀ ਦੇ ਫ਼ੈਸਲੇ ਮੁਤਾਬਿਕ ਡਵੀਜ਼ਨ ਮਾਨਸਾ ਵਿਖੇ ਕੁਲਦੀਪ ਸਿੰਘ ਪ੍ਰਧਾਨ ਪਾਵਰਕਾਮ ਐਂਡ ਟਰਾਂਸਕੋ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਕੋਆਰਡੀਨੇਸ਼ਨ ਕਮੇਟੀ ਦੇ ਜਿੰਨੇ ਵੀ ਮੁਲਾਜ਼ਮ ਹਨ, ਉਹ ਹੜਤਾਲ ‘ਚ ਸ਼ਾਮਿਲ ਹੋਣਗੇ ਅਤੇ ਮੈਨੇਜਮੈਂਟ ਖਿਲਾਫ ਸਾਂਝਾ ਸੰਘਰਸ਼ ਲੜਨਗੇ। ਆਗੂਆਂ ਨੇ ਦੱਸਿਆ ਕਿ ਕੱਚੇ ਕਾਮਿਆਂ ਨੂੰ ਪੱਕੇ ਕਰਵਾਉਣ ਲਈ ਸੰਘਰਸ਼ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਡਵੀਜ਼ਨ ਪੱਧਰ ‘ਤੇ ਰੋਸ ਰੈਲੀਆਂ ਕਰ ਕੇ ਮੈਨੇਜਮੈਂਟ ਨੂੰ ਹਲੂਣਿਆ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾਂਦੇ ਉਦੋਂ ਤੱਕ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਮੈਨੇਜਮੈਂਟ ਦੀ ਹੋਵੇਗੀ। ਰੋਸ ਰੈਲੀ ਨੂੰ ਹਰਵਿੰਦਰ ਸਿੰਘ, ਕੁਲਦੀਪ ਸਿੰਘ ਫ਼ਤਿਹਪੁਰ, ਜਸਵੀਰ ਸਿੰਘ, ਅਮਨਦੀਪ ਸਿੰਘ ਖਿਆਲਾ ਹਰਕੀਰਤ ਸਿੰਘ, ਨਵਦੀਪ ਸਿੰਘ, ਪਰਦੀਪ ਸਿੰਘ, ਸਿਮਰਜੀਤ ਸਿੰਘ, ਵਰਿੰਦਰਪਾਲ ਸਿੰਘ ਲਾਡੀ, ਸੁਖਪ੍ਰੀਤ ਸਿੰਘ, ਸੁਖਬੀਰ ਸਿੰਘ ਆਦਿ ਨੇ ਸੰਬੋਧਨ ਕੀਤਾ।
ਸੀ.ਐੱਚ.ਬੀ. ਕਾਮਿਆਂ ਵਲੋਂ ਰੋਸ ਧਰਨਾ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਬਿਜਲੀ ਬੋਰਡ ਦੇ ਪਾਵਰਕਾਮ ਐਂਡ ਟਰਾਂਸਕੋ ਦੇ ਸੀ. ਐਚ. ਬੀ. ਕਾਮਿਆਂ ਵੱਲੋਂ ਸੂਬਾ ਕਮੇਟੀ ਦੇ ਸੱਦੇ ‘ਤੇ ਆਪਣੀਆਂ ਮੰਗਾਂ ਨਾ ਮੰਨਣ ਦੇ ਖਿਲਾਫ ਸਰਕਾਰ ਅਤੇ ਮੈਨੇਜਮੈਂਟ ਵਿਰੁੱਧ ਰੋਸ ਰੈਲੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਬਾਕੀ ਜਥੇਬੰਦੀਆਂ ਵਲੋਂ ਸਾਡੀ ਯੂਨੀਅਨ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰ ਕੇ ਸਰਕਾਰ ਨਾਲ ਸਮਝੌਤਾ ਕਰ ਲਿਆ ਹੈ ਪਰ ਸਾਡੀ ਜਥੇਬੰਦੀ ਪਾਵਰਕਾਮ ਐਂਡ ਟਰਾਂਸਕੋ ਵਲੋਂ ਸਾਡੀਆਂ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ। ਰੈਲੀ ਨੂੰ ਸੁਖਜਿੰਦਰ ਸਿੰਘ, ਵਕੀਲ ਸਿੰਘ, ਪਵਨ ਕੁਮਾਰ, ਸੁਖਜੀਤ ਸਿੰਘ, ਸੁਖਪ੍ਰੀਤ ਸਿੰਘ ਆਦਿ ਨੇ ਸੰਬੋਧਨ ਕੀਤਾ।
ਪਾਵਰਕਾਮ ਐਂਡ ਟਰਾਂਸਕੋ ਜਾਰੀ ਰੱਖੇਗੀ ਸੰਘਰਸ਼
ਭੀਖੀ ਤੋਂ ਬਲਕਾਰ ਸਿੰਘ ਸਹੋਤਾ ਅਨੁਸਾਰ- ਬਿਜਲੀ ਬੋਰਡ ਅਧੀਨ ਕੰਮ ਕਰਦੀ ਜਥੇਬੰਦੀ ਪਾਵਰਕਾਮ ਐਂਡ ਟਰਾਂਸਕੋ ਸੀ. ਐਚ. ਬੀ. ਕਾਮਿਆਂ ਵਲੋਂ ਪ੍ਰਧਾਨ ਬਲਿਹਾਰ ਸਿੰਘ ਦੇ ਸੱਦੇ ‘ਤੇ ਬਾਕੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਨਾਲ ਕੀਤੇ ਸਮਝੌਤੇ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਗਈ। ਸੀ. ਐਚ. ਬੀ. ਕਾਮਿਆਂ ਨੇ ਕਿਹਾ ਕਿ ਸਾਡੀ ਜਥੇਬੰਦੀ ਪਾਵਰਕਾਮ ਐਂਡ ਟਰਾਂਸਕੋ ਵਲੋਂ ਸੰਘਰਸ਼ ਜਾਰੀ ਰਹੇਗਾ। ਕਈ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਟੈਕਨੀਕਲ ਸਰਵਿਸ ਯੂਨੀਅਨ ਭੰਗਲ ਤੋਂ ਸਤਪਾਲ ਸਿੰਘ, ਸਤਵਿੰਦਰ ਸਿੰਘ, ਜਗਤਾਰ ਸਿੰਘ, ਮਹਿੰਦਰ ਸਿੰਘ, ਮਜ਼ਦੂਰ ਮੁਕਤੀ ਮੋਰਚਾ ਦਿਨੇਸ਼ ਸੋਨੀ, ਪੈਨਸ਼ਨ ਐਸੋਸੀਏਸ਼ਨ ਤੋਂ ਦੇਸਰਾਜ ਮੰਘਾਣੀਆਂ, ਸਬ ਡਵੀਜ਼ਨ ਪ੍ਰਧਾਨ ਗੁਰਸੇਵਕ ਸਿੰਘ ਬੱਪੀਆਣਾ, ਕਾਲਾ ਸਿੰਘ ਸਮਾਓਂ, ਧਰਮਵੀਰ ਚੱਕ ਭਾਈਕੇ, ਕੁਲਦੀਪ ਸਿੰਘ, ਗੋਰਾ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸੰਬੰਧੀ ਵਿਧਾਇਕ ਬੁੱਧ ਰਾਮ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਮਿਸ਼ਨ ਹਰਿਆਲੀ 2026 ਤਹਿਤ ਗੁਰੂ ਕਾਸ਼ੀ ਸਕੂਲ ਦੇ ਵਿਦਿਆਰਥੀਆਂ ਨੇ 1400 ਪੌਦੇ ਲਗਾਏ
Ad Position 24
No active advertisement