ਬੁਢਲਾਡਾ, 28 ਜੁਲਾਈ (ਸੁਨੀਲ ਮਨਚੰਦਾ)- ਸਥਾਨਕ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਕੁਸ਼ਤੀ ਮੁਕਾਬਲਿਆਂ ’ਚ 40 ਸੋਨੇ, 7 ਚਾਂਦੀ ਅਤੇ 2 ਕਾਂਸੇ ਦੇ ਤਗਮੇ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਕੁਸ਼ਤੀ ਮੁਕਾਬਲਿਆਂ ਦੀ ਅਗਵਾਈ ਕੋਚ ਹਰਮਨ ਸਿੰਘ ਜੱਸੀ ਦੁਆਰਾ ਕੀਤੀ ਗਈ। ਚੇਅਰਮੈਨ ਭਾਰਤ ਭੂਸ਼ਨ ਸਰਾਫ਼ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਕੋਚ ਦੀ ਸਖ਼ਤ ਮਿਹਨਤ ਅਤੇ ਖਿਡਾਰੀਆਂ ਦੀ ਲਗਨ ਦਾ ਨਤੀਜਾ ਹੈ। ਪ੍ਰਿੰਸੀਪਲ ਸਤੀਸ਼ ਸਿੰਗਲਾ, ਪ੍ਰਿੰਸੀਪਲ ਮਨੂ ਤ੍ਰਿਵੇਦੀ ਤੇ ਪ੍ਰਿੰਸੀਪਲ ਉਮੇਸ਼ ਗਰਗ ਨੇ ਕਿਹਾ ਕਿ ਸਕੂਲ ’ਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਖਿਡਾਰੀ ਜ਼ਿਲ੍ਹਾ ਪੱਧਰੀ ਖੇਡਾਂ ’ਚ ਹਿੱਸਾ ਲੈਣਗੇ।
ਕੁਸ਼ਤੀ ਮੁਕਾਬਲਿਆਂ ’ਚ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਜਿੱਤੇ 40 ਸੋਨ ਤਗਮੇ
ਅਜੀਤ ਡੈਸਕ
29-07-2026