03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਭਾਜਪਾ ਆਗੂਆਂ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਸਮਰਥਨ

Ad Position 21
No active advertisement
ਅਜੀਤ ਡੈਸਕ 29-07-2026

ਬਰੇਟਾ, 28 ਜੁਲਾਈ (ਪਾਲ ਸਿੰਘ ਮੰਡੇਰ)- ਇੱਥੇ ਨਗਰ ਕੌਂਸਲ ਦਫ਼ਤਰ ਅੱਗੇ ਚੱਲ ਰਹੀ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸਮਰਥਨ ਦਿੱਤਾ ਹੈ। ਭਾਜਪਾ ਆਗੂ ਬਲਵਿੰਦਰ ਸਿੰਘ ਪਟਵਾਰੀ ਨੇ ਧਰਨੇ ’ਚ ਸ਼ਾਮਲ ਹੁੰਦਿਆਂ ਸਫ਼ਾਈ ਸੇਵਕਾਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਉਨ੍ਹਾਂ ਦੇ ਜਾਇਜ਼ ਹੱਕਾਂ ਅਤੇ ਮੰਗਾਂ ਲਈ ਹਰ ਸੰਘਰਸ਼ ’ਚ ਨਾਲ ਖੜ੍ਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਮੰਨਣ ਅਤੇ ਪੱਕਾ ਰੁਜ਼ਗਾਰ ਦੇਣ ਦੀ ਬਜਾਏ ਲਾਠੀਚਾਰਜ ਤੇ ਧੱਕੇਸ਼ਾਹੀ ਰਾਹੀਂ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਸਫ਼ਾਈ ਸੇਵਕਾਂ ਦੀ ਲਗਾਤਾਰ ਚੱਲ ਰਹੀ ਹੜਤਾਲ ਕਾਰਨ ਸ਼ਹਿਰਾਂ ’ਚ ਸਫ਼ਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗਣ ਕਾਰਨ ਆਮ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਤੁਰੰਤ ਮੰਨਿਆ ਜਾਵੇ ਤਾਂ ਜੋ ਹੜਤਾਲ ਖ਼ਤਮ ਹੋ ਸਕੇ। ਇਸ ਮੌਕੇ ਗਗਨ ਸ਼ਰਮਾ, ਸਤਗੁਰ ਸਿੰਘ, ਓਮ ਲਾਲ, ਟਿੱਕਾ ਸਿੰਘ ਬਹਾਦਰਪੁਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਪ’ ਦੇ ਸਾਬਕਾ ਸੈਨਿਕ ਵਿੰਗ ਦੇ ਕੋਆਰਡੀਨੇਟਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਅਗਲੀ ਖ਼ਬਰ ਡੀ.ਸੀ. ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮੀਖਿਆ ਮੀਟਿੰਗ
Ad Position 24
No active advertisement