05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਗੁਰਸੇਵਕ ਸਿੰਘ ਝੁਨੀਰ ਨੇ ਸਹਿਕਾਰੀ ਬੈਂਕ ਪੰਜਾਬ ਦੇ ਉਪ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 29-07-2026

ਮਾਨਸਾ, 28 ਜੁਲਾਈ (ਅਜੀਤ ਬਿਊਰੋ)- ਯੂਥ ਆਗੂ ਤੇ ਸਹਿਕਾਰੀ ਬੈਂਕ ਪੰਜਾਬ ਦੇ ਡਾਇਰੈਕਟਰ ਗੁਰਸੇਵਕ ਸਿੰਘ ਝੁਨੀਰ ਨੇ ਕੋਆਪ੍ਰੇਟਿਵ ਬੈਂਕ ਦੇ ਸੂਬਾਈ ਉਪ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਬੀਤੇ ਕੱਲ੍ਹ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਇਹ ਪਦ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਹਾਜ਼ਰੀ ‘ਚ ਸੰਭਾਲਿਆ। ਇਸ ਮੌਕੇ ਜ਼ਿਲ੍ਹਾ ਮਾਨਸਾ ਦੇ ਪਤਵੰਤਿਆਂ ਤੋਂ ਇਲਾਵਾ ਸਹਿਕਾਰੀ ਲਹਿਰ ਨਾਲ ਜੁੜੇ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ। ਬੈਂਕ ਦੇ ਚੇਅਰਮੈਨ ਜਗਦੇਵ ਸਿੰਘ ਬਾਮ ਨੇ ਝੁਨੀਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹਿਕਾਰਤਾ ਲਹਿਰ ਨੂੰ ਪ੍ਰਫੁੱਲਿਤ ਕਰਨ ਲਈ ਯਤਨ ਜੁਟਾਉਂਦੇ ਰਹਿਣਗੇ। ਇਸ ਮੌਕੇ ਜਨਰਲ ਮੈਨੇਜਰ ਅਮਨਜੀਤ ਸਿੰਘ ਬਰਾੜ, ਐਡਵੋਕੇਟ ਸੁਖਦੀਪ ਸਿੰਘ ਭਿੰਡਰ, ਨਿਰੰਜਨ ਸਿੰਘ ਮੁਕਤਸਰ, ਕੰਵਲਜੀਤ ਸਿੰਘ ਸਰਹਿੰਦ, ਹਰਜੀਤ ਸਿੰਘ ਪਰਮਾਰ, ਪਰਵਿੰਦਰ ਸਿੰਘ ਪੰਨੂੰ, ਗੁਰਦਿੱਤ ਸਿੰਘ ਜਲੰਧਰ, ਬਲਿਹਾਰ ਸਿੰਘ ਪਟਿਆਲਾ, ਚਰਨਜੀਤ ਸਿੰਘ ਰੋਪੜ, ਅਮਰੀਕ ਸਿੰਘ ਨਵਾਂਸ਼ਹਿਰ, ਗੁਰਪ੍ਰੀਤ ਸਿੰਘ ਲੁਧਿਆਣਾ, ਅਮਰਜੀਤ ਸਿੰਘ ਸੰਗਰੂਰ ਤੇ ਜਸ਼ਨਪ੍ਰੀਤ ਸਿੰਘ ਢਿੱਲੋਂ ਆਦਿ ਡਾਇਰੈਕਟਰਾਂ ਤੋਂ ਇਲਾਵਾ ‘ਅਜੀਤ ਉਪ ਦਫ਼ਤਰ ਮਾਨਸਾ ਦੇ ਇੰਚਾਰਜ ਬਲਵਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਕਿਸਾਨ ਵਿੰਗ ਦੇ ਆਗੂ ਚਰਨਜੀਤ ਸਿੰਘ ਅੱਕਾਂਵਾਲੀ, ਹਰਦੇਵ ਸਿੰਘ ਕੋਰਵਾਲਾ, ਸੀਨੀਅਰ ਐਡਵੋਕੇਟ ਬਲਵੰਤ ਭਾਟੀਆ, ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਗੀਤਕਾਰ ਗੁਰਚੇਤ ਸਿੰਘ ਫੱਤੇਵਾਲੀਆ, ਆਪ ਆਗੂ ਭਰਪੂਰ ਸਿੰਘ ਸਿੱਧੂ, ਸੋਹਣਾ ਸਿੰਘ ਕਲੀਪੁਰ, ਐਡਵੋਕੇਟ ਅਮਨਦੀਪ ਸਿੰਘ ਭਲਾਈਕੇ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਸਵਾਗਤ ਲਈ ਫ਼ਤਿਹਗੜ੍ਹ ਪੰਜਤੂਰ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਵੱਡੇ ਪੱਧਰ ’ਤੇ ਸ਼ਮੂਲੀਅਤ... ਅਗਲੀ ਖ਼ਬਰ ਕਲੇਅ ਇੰਡੀਆ ਸਕੂਲ ’ਚ ਲਗਾਇਆ ਦੰਦਾਂ ਦਾ ਜਾਂਚ ਕੈਂਪ
Ad Position 24
No active advertisement