06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਵੁਸ਼ੂ ਵੁਮੈਨ ਲੀਗ ਚੈਂਪੀਅਨਸ਼ਿਪ ’ਚ ਬੁਢਲਾਡਾ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 30-07-2026
ਬੁਢਲਾਡਾ, 29 ਜੁਲਾਈ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਬਠਿੰਡਾ ਵਿਖੇ ਹੋਈ ਖੇਲੋ ਇੰਡੀਆ ਵੁਸ਼ੂ ਵੁਮੈਨ ਲੀਗ ਚੈਂਪੀਅਨਸ਼ਿਪ-2026 ‘ਚ ਬੀ.ਐਨ. ਗੁਰੂਕੁਲ ਇੰਟਰਨੈਸ਼ਨਲ ਸਕੂਲ ਬੁਢਲਾਡਾ ਦੀਆਂ 5 ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਸੋਨ, 1 ਸਿਲਵਰ ਅਤੇ 1 ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਦੀਪਿਕਾ ਸਿੰਗਲਾ ਨੇ ਦੱਸਿਆ ਕਿ ਚੈਂਪੀਅਨਸ਼ਿਪ ‘ਚ 4 ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ‘ਚੋਂ ਗੁਰੂਕੁਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਵਲੋਂ ਖੇਡਦਿਆਂ ਖਿਡਾਰਨ ਆਲਿਆ ਪੁੱਤਰੀ ਸ਼ੈਟੀ ਕੁਮਾਰ, ਡੇਜ਼ੀ ਪੁੱਤਰੀ ਰੌਕੀ ਅਤੇ ਪ੍ਰੇਰਨਾ ਪੁੱਤਰੀ ਰਾਕੇਸ਼ ਕੁਮਾਰ ਨੇ ਸੋਨ, ਹਰਮਨ ਪੁੱਤਰ ਜਗਸੀਰ ਸਿੰਘ ਨੇ ਚਾਂਦੀ ਅਤੇ ਜਸਪ੍ਰੀਤ ਪੁੱਤਰ ਅਜੈਬ ਸਿੰਘ ਨੇ ਕਾਂਸੇ ਦਾ ਮੈਡਲ ਹਾਸਲ ਕਰ ਕੇ ਨੈਸ਼ਨਲ ਪੱਧਰ ਲਈ ਆਪਣੀ ਥਾਂ ਪੱਕੀ ਕੀਤੀ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਜੇਤੂ ਖਿਡਾਰਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਕੋਚ ਗੁਰਵਿੰਦਰ ਸਿੰਘ ਅਤੇ ਕੋਚ ਪਾਰਸ ਦਾ ਧੰਨਵਾਦ ਕੀਤਾ। ਇਸ ਮੌਕੇ ਉਪ ਪ੍ਰਿੰਸੀਪਲ ਸੁਖਦੀਪ ਕੌਰ, ਕੋਆਰਡੀਨੇਟਰ ਕੁਲਵਿੰਦਰ ਸਿੰਘ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਪੇਪਰ ਲੀਕ ਖ਼ਿਲਾਫ਼ ਵੱਡਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰਾਜ ਪੱਧਰੀ ਜੂਡੋ ਤੇ ਕੁਸ਼ਤੀ ਮੁਕਾਬਲਿਆਂ ’ਚ ਵਿੱਦਿਆ ਭਾਰਤੀ ਸਕੂਲ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ
Ad Position 24
No active advertisement