07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਡਿਪਟੀ ਕਮਿਸ਼ਨਰ ਵਲੋਂ ਮਾਲ ਵਿਭਾਗ ਦੇ ਵੱਖ-ਵੱਖ ਕੰਮਾਂ ਸੰਬੰਧੀ ਸਮੀਖਿਆ ਮੀਟਿੰਗ

Ad Position 21
No active advertisement
ਅਜੀਤ ਡੈਸਕ 30-07-2026
ਮਾਨਸਾ, 29 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਮਾਲ ਵਿਭਾਗ ਦੀ ਕਾਰਗੁਜ਼ਾਰੀ ਸੰਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਇੰਤਕਾਲ ਅਤੇ ਨਿਸ਼ਾਨਦੇਹੀ ਦੇ ਮਾਮਲੇ ਨਿਰਧਾਰਿਤ ਸਮੇਂ ’ਚ ਨਿਪਟਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਹੋਣ ਤੋਂ ਬਾਅਦ ਇੰਤਕਾਲ ਦੇ ਕੰਮ ਨੂੰ ਨਿਰਧਾਰਿਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ’ਚ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਨਾਗਰਿਕ ਨੂੰ ਮਾਲ ਵਿਭਾਗ ਨਾਲ ਸਬੰਧਿਤ ਸਰਕਾਰੀ ਸੇਵਾਵਾਂ ਹਾਸਲ ਕਰਨ ਲਈ ਖ਼ੱਜਲ਼-ਖ਼ੁਆਰ ਨਾ ਹੋਣਾ ਪਵੇ। ਉਨ੍ਹਾਂ ਸਬ ਡਵੀਜ਼ਨ ਪੱਧਰ ’ਤੇ ਇੰਤਕਾਲ ਦੇ ਮਾਮਲਿਆਂ, ਕੋਰਟ ਕੇਸਾਂ, ਜਮਾਂਬੰਦੀਆਂ, ਨਿਸ਼ਾਨਦੇਹੀ, ਸਵਾਮੀਤਵ ਸਕੀਮ ਦੀ ਪ੍ਰਗਤੀ ਆਦਿ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਬਕਾਇਆ ਮਾਮਲੇ ਪਹਿਲ ਦੇ ਆਧਾਰ ’ਤੇ ਨਿਪਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਸਮੂਹ ਸਰਕਲ ਅਫ਼ਸਰਾਂ ਨਾਲ ਮਹੀਨਾਵਾਰ ਮੀਟਿੰਗ ਕਰ ਕੇ ਪ੍ਰਗਤੀ ਦਾ ਨਿਰੀਖਣ ਵੀ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਐਸ.ਡੀ.ਐਮ. ਮਾਨਸਾ ਬਲਜੀਤ ਕੌਰ, ਸਰਦੂਲਗੜ੍ਹ ਦੇ ਹਰਜਿੰਦਰ ਸਿੰਘ ਜੱਸਲ ਤੇ ਬੁਢਲਾਡਾ ਦੇ ਗੁਰਮੀਤ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਸ਼ੋਅ ਦਿਖਾਏ ਅਗਲੀ ਖ਼ਬਰ ਮਿੰਨੀ ਕਹਾਣੀ ਲੇਖਕ ਮੰਚ ਵਲੋਂ ਸਾਲਾਨਾ ਪੁਰਸਕਾਰਾਂ ਦਾ ਐਲਾਨ
Ad Position 24
No active advertisement