07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਿਵਲ ਸਰਜਨ ਵਲੋਂ ਗਰਭਵਤੀ ਔਰਤਾਂ ਦੀ ਮੌਤ ਦਰ ਘਟਾਉਣ ਲਈ ਰੀਵਿਊ ਮੀਟਿੰਗ

Ad Position 21
No active advertisement
ਅਜੀਤ ਡੈਸਕ 30-07-2026
ਮਾਨਸਾ, 29 ਜੁਲਾਈ (ਫੱਤੇਵਾਲੀਆ)- ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਐਮ.ਡੀ.ਆਰ. ਦੀ ਰੀਵਿਊ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਜਲਦ ਤੋਂ ਜਲਦ ਕਰਨ ਦੇ ਨਾਲ ਹੀ ਹਰ ਗਰਭਵਤੀ ਔਰਤ ਦੀ ਘੱਟੋ-ਘੱਟ 4 ਵਾਰ ਏ.ਐਨ.ਸੀ. ਜਾਂਚ ਜ਼ਰੂਰ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ, ਐਸ.ਐਮ.ਓ. ਡਾ. ਗੁਰਮੇਲ ਸਿੰਘ, ਡਾ. ਸ਼ੇਰਜੰਗ ਸਿੰਘ ਸਿੱਧੂ, ਡਾ. ਰਸ਼ਮੀ, ਡਾ. ਨਵਜੋਤ ਕੌਰ ਸਰਾਂ, ਡਾ. ਸਾਇਨਾ, ਮੈਡੀਕਲ ਅਫ਼ਸਰ ਸਰਦੂਲਗੜ੍ਹ ਡਾ. ਓਸੀਨ, ਡਾ. ਵਰੁਣ ਮਿੱਤਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਵਤਾਰ ਸਿੰਘ, ਸੂਚਨਾ ਅਫ਼ਸਰ ਦਰਸ਼ਨ ਸਿੰਘ, ਸ਼ਰਨਜੀਤ ਕੌਰ, ਸੂਖਸ਼ਮ ਲਤਾ, ਮਲਕੀਤ ਕੌਰ, ਰੂਬਲਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਜ਼ੇਵੀਅਰਜ਼ ਸਕੂਲ ਬੁਢਲਾਡਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਸ਼ੋਅ ਦਿਖਾਏ
Ad Position 24
No active advertisement