ਭੀਖੀ, 30 ਜੁਲਾਈ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਕਾਰਗਿਲ ਵਿਜੈ ਦਿਵਸ ਸ਼ਰਧਾ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤਾਂ ਤੇ ਕਵਿਤਾਵਾਂ ਦਾ ਗਾਇਨ ਕੀਤਾ ਗਿਆ ਅਤੇ ਕਾਰਗਿਲ ਸ਼ਹੀਦਾਂ ਨੂੰ ਸਮਰਪਿਤ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ, ਤੋਂ ਇਲਾਵਾ ਭਾਰਤ-ਪਾਕਿ ਸਰਹੱਦ ਲਾਇਨ ਆਫ਼ ਕੰਟਰੋਲ ਪ੍ਰਤੀ ਜਾਗਰੂਕ ਕਰਦੀ ਹੋਈ ਇੱਕ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਪ੍ਰਿੰਸੀਪਲ ਅਮਨਦੀਪ ਦੌਦਰੀਆ ਨੇ ਕਿਹਾ ਕਿ ਸਭਨਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਸ਼ਟਰ ਸੇਵਾ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਜ਼ਾਦ ਫ਼ਿਜ਼ਾ ’ਚ ਤਾਂ ਹੀ ਸਾਹ ਲੈ ਰਹੇ ਹਾਂ ਜੇਕਰ ਸਰਹੱਦਾਂ ’ਤੇ ਜਵਾਨ ਸਾਹਸ, ਤਿਆਗ ਅਤੇ ਦੇਸ਼ ਪ੍ਰਤੀ ਸਮਰਪਣ ਲਈ ਹਰ ਸਮੇਂ ਕੁਰਬਾਨ ਹੋਣ ਲਈ ਤਿਆਰ ਰਹਿੰਦੇ ਹਨ।