02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 31-07-2026
ਭੀਖੀ, 30 ਜੁਲਾਈ (ਬਲਕਾਰ ਸਿੰਘ ਸਹੋਤਾ)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ ਗਿਆ। ਵਿਦਿਆਰਥਣਾਂ ਨੇ ਪੰਜਾਬੀ ਲੋਕ-ਗੀਤਾਂ, ਗਿੱਧੇ, ਬੋਲੀਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਭਨਾਂ ਦਾ ਮਨ ਮੋਹ ਲਿਆ। ਪੰਜਾਬੀ ਪਹਿਰਾਵਿਆਂ ਨਾਲ ਸਜੇ ਵਿਦਿਆਰਥੀਆਂ ਨੇ ਪੰਜਾਬੀ ਵਿਰਸੇ ਦੀ ਸੁੰਦਰ ਝਲਕ ਪੇਸ਼ ਕੀਤੀ। ਸਮਾਗਮ ਦੀ ਮੁੱਖ ਮਹਿਮਾਨ ਦਿਸ਼ਾ ਇਮੀਗ੍ਰੇਸ਼ਨ ਦੇ ਡਾਇਰੈਕਟਰ ਦੀਪਿਕਾ ਗੋਇਲ ਸਨ। ਉਨ੍ਹਾਂ ਵਿਦਿਆਰਥਣਾਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਬੱਚਿਆਂ ਨੂੰ ਅਮੀਰ ਵਿਰਸੇ, ਰਸਮਾਂ-ਰਿਵਾਜਾਂ ਅਤੇ ਸਭਿਆਚਾਰ ਨਾਲ ਜੋੜਦੇ ਹਨ। ਇਸ ਦੌਰਾਨ ਮੁੱਖ ਮਹਿਮਾਨ ਵਲੋਂ ‘ਮਿਸ ਤੀਜ’ ਚੁਣੀਆਂ ਗਈਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਨਾਲ ਜੋੜਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਨਾਲ ਹੀ ਆਤਮ-ਵਿਸ਼ਵਾਸ ਅਤੇ ਸਭਿਆਚਾਰਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਫੁੱਟਬਾਲ ਮੁਕਾਬਲਿਆਂ ’ਚ ਨੰਗਲ ਕਲਾਂ ਨੇ ਪਹਿਲਾ ਸਥਾਨ ਮੱਲਿਆ ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਰਹੇਗੀ ਬੰਦ
Ad Position 24
No active advertisement