ਮਾਨਸਾ, 30 ਜੁਲਾਈ (ਸ.ਰਿ.)- ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ‘ਤੇ ਅਸ਼ਲੀਲ ਸ਼ਬਦ ਲਿਖਣ ਦੇ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੰਥਕ ਜਥੇਬੰਦੀਆਂ ਵਲੋਂ ਤਿੰਨਕੋਨੀ ਮਾਨਸਾ ਵਿਖੇ ਰੋਸ ਧਰਨਾ 1 ਅਗਸਤ ਨੂੰ ਲਗਾਇਆ ਜਾਵੇਗਾ। ਸਿੱਖ ਪ੍ਰਚਾਰਕ ਬਾਬਾ ਰਾਜਵਿੰਦਰ ਸਿੰਘ ਘਰਾਂਗਣੇ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੋਸ਼ ਲਗਾਇਆ ਕਿ ਇਸ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਵਲੋਂ ਭਾਵੇਂ ਜਾਂਚ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਪੁਖ਼ਤਾ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਧਰਨੇ ‘ਚ ਹੁੰਮ-ਹੁੰਮਾ ਕੇ ਪਹੁੰਚਣ।