ਮਾਨਸਾ, 30 ਜੁਲਾਈ (ਧਾਲੀਵਾਲ)- ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਵਲੋਂ ਅੰਗਹੀਣਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਲਟਕਦੀਆਂ ਮੰਗਾਂ ਸੰਬੰਧੀ ਸਥਾਨਕ ਬਾਲ ਵਿਖੇ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਅੰਗਹੀਣਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਦੇ ਸਾਢੇ 4 ਸਾਲ ਬਾਅਦ ਵੀ ਮੰਗਾਂ ਨੂੰ ਬੂਰ ਨਹੀਂ ਪਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅੰਗਹੀਣਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਮੁੱਚੇ ਭਾਈਚਾਰੇ ’ਚ ਰੋਸ ਫੈਲਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਅੰਗਹੀਣਾਂ ਨੂੰ 5 ਹਜ਼ਾਰ ਰੁਪਏ ਮਾਸਿਕ ਪੈਨਸ਼ਨ ਦੇਣ ਦੇ ਨਾਲ ਹੀ ਪੱਕਾ ਰੋਜ਼ਗਾਰ, ਸਨਮਾਨਯੋਗ ਜੀਵਨ ਜਿਊਣ ਲਈ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ। ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਤੁਰੰਤ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਮੋਹਾਲੀ-ਚੰਡੀਗੜ੍ਹ ਮੁੱਖ ਮਾਰਗ ਜਾਮ ਕਰ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਅਸੀਮ ਗੋਇਲ, ਸੁਖਜੀਤ ਸਿੰਘ ਘੁੱਦੂਵਾਲਾ, ਵਿਜੇ ਮੋਂਗਾ, ਭੀਮ ਸਿੰਘ, ਗੁਰਸੇਵਕ ਸਿੰਘ ਟਾਂਡੀਆਂ, ਰਾਜ ਕੁਮਾਰ ਰਾਜੂ, ਮਨਦੀਪ ਸਿੰਘ, ਰਮੇਸ਼ ਕੁਮਾਰ ਬਬਲੂ, ਸੁਮਿਤ ਕੁਮਾਰ ਆਦਿ ਹਾਜ਼ਰ ਸਨ।