01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ-ਡਾ. ਬਾਂਸਲ

Ad Position 21
No active advertisement
ਅਜੀਤ ਡੈਸਕ 01-08-2026
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਸ਼ੀਲ ਕੁਮਾਰ ਬਾਂਸਲ ਵਲੋਂ ਸਥਾਨਕ ਜ਼ਿਲ੍ਹਾ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਜਿੱਥੇ ਹਸਪਤਾਲ ਦੀ ਐਮਰਜੈਂਸੀ ਦੀ ਚੈਕਿੰਗ ਕੀਤੀ ਉੱਥੇ ਉਨ੍ਹਾਂ ਅਧਿਕਾਰੀਆਂ ਨਾਲ ਓ. ਪੀ. ਡੀ., ਐਮ. ਆਰ. ਆਈ., ਲਿਫ਼ਟ, ਸੀ. ਸੀ. ਯੂ., ਫੈਸੀਲੀਟੇਟਰ ਸੈਂਟਰ ਸਬੰਧੀ ਜਾਣਕਾਰੀ ਹਾਸਲ ਕੀਤੀ। ਡਾ. ਬਾਂਸਲ ਨੇ ਸਮੂਹ ਸਿਹਤ ਅਧਿਕਾਰੀਆਂ, ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨਾਲ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਹਸਪਤਾਲ ਅਤੇ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ‘ਚ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ। ਸਮੂਹ ਡਾਕਟਰ ਅਤੇ ਸਟਾਫ਼ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਤਾਂ ਜੋ ਮਰੀਜ਼ਾਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਪਸ਼ਟ ਕੀਤਾ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਐਮ.ਆਰ. ਆਈ. ਦੀ ਸਹੂਲਤ ਅਗਸਤ ਮਹੀਨੇ ਦੇ ਆਖੀਰ ‘ਚ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਮੌਕੇ ਡਾ. ਮਯੰਕਜੋਤ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਗੁਰਮੇਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 70ਵੀਆਂ ਗਰਮ ਰੁੱਤ ਜ਼ੋਨਲ ਸਕੂਲ ਖੇਡਾਂ : ਕਬੱਡੀ ’ਚ ਅਤਲਾ ਕਲਾਂ ਦੇ ਲੜਕੇ ਅਤੇ ਨੈੱਟਬਾਲ ’ਚ ਜੋਗਾ ਦੇ ਮੁੰਡੇ ਤੇ ਕੁੜੀਆਂ... ਅਗਲੀ ਖ਼ਬਰ ਇਕ ਨਜ਼ਰ ਏਧਰ ਵੀ..... ਟਰੈਫ਼ਿਕ ਸਮੱਸਿਆ ਨਾਲ ਜੂਝ ਰਹੇ ਨੇ ਮਾਨਸਾ ਸ਼ਹਿਰ ਵਾਸੀ
Ad Position 24
No active advertisement