15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਹਰਿਆਲੀ ਟੀਮ ਭੁੱਚੋ ਮੰਡੀ ਵਲੋਂ ਛਾਂਦਾਰ ਬੂਟੇ ਲਾਉਣ ਦਾ ਕੰਮ ਜਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 01-08-2026
ਭੁੱਚੋ ਮੰਡੀ, 31 ਜੁਲਾਈ (ਪਰਵਿੰਦਰ ਸਿੰਘ ਜੌੜਾ)-ਹਰਿਆਲੀ ਟੀਮ ਭੁੱਚੋ ਮੰਡੀ ਵਲੋਂ ਸਾਂਝੀਆਂ ਥਾਵਾਂ ’ਤੇ ਛਾਂਦਾਰ ਬੂਟੇ ਲਾਉਣ ਦਾ ਕੰਮ ਲਗਾਤਾਰ ਜਾਰੀ ਹੈ। ਟੀਮ ਦੇ ਮੁਖੀ ਗੁਰਦੇਵ ਸਿੰਘ ਬਾਬਾ ਸਾਬਕਾ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਭੁੱਚੋ ਖੇਤਰ ਦੀਆਂ ਸਾਂਝੀਆਂ ਥਾਵਾਂ ’ਤੇ ਛਾਂਦਾਰ ਅਤੇ ਫ਼ਲਦਾਰ ਬੂਟੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਬੂਟੇ ਲਾਉਣ ਦੀ ਮੁਹਿੰਮ ਦਾ ਉਦਘਾਟਨ ਨਗਰ ਕੌਂਸਲ ਭੁੱਚੋ ਦੀ ਪ੍ਰਧਾਨ ਨੀਨਾ ਬਾਂਸਲ ਅਤੇ ਮੀਤ ਪ੍ਰਧਾਨ ਰੁਪਿੰਦਰ ਕੌਰ ਵਲੋਂ ਕੀਤਾ ਗਿਆ ਸੀ, ਉਪਰੰਤ ਟੀਮ ਮੈਂਬਰਾਂ ਵਲੋਂ ਲਗਾਤਾਰ ਬੂਟੇ ਲਾਉਣ ਦੀ ਮੁਹਿੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਬੂਟੇ ਲਾਏ ਜਾ ਰਹੇ ਹਨ, ਦੀ ਲਗਾਤਾਰ ਸੰਭਾਲ ਕਰਨ ਦਾ ਜ਼ਿੰਮਾ ਵੀ ਟੀਮ ਮੈਂਬਰਾਂ ਦਾ ਹੈ। ਉਨ੍ਹਾਂ ਸ਼ਹਿਰ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੌਜੂਦਾ ਅਤੇ ਭਵਿੱਖੀ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਾਏ ਜਾਣ ਅਤੇ ਰੁੱਖ ਬਣਨ ਤੱਕ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ। ਇਸ ਮੌਕੇ ਟੀਮ ਮੈਂਬਰ ਗੁਰਪ੍ਰੀਤ ਸਿੰਘ ਅਤੇ ਮਾਲਵਾ ਅਕੈਡਮੀ ਦੇ ਸੇਵਾਦਾਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 63.70 ਗ੍ਰਾਮ ਹੈਰੋਇਨ ਸਣੇ ਦੋ ਕਾਬੂ ਅਗਲੀ ਖ਼ਬਰ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ ‘ਆਪ’ ਸਰਕਾਰ ਨੇ ਦਿੱਤੀਆਂ-ਸੁਖਵੰਤ ਸਿੰਘ ਕਾਲਾ
Ad Position 24