ਬਠਿੰਡਾ, 31 ਜੁਲਾਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ 63.70 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹੌਲਦਾਰ ਲਖਵੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਪਾਰਟੀ ਵਲੋਂ ਸਰਹਿੰਦ ਨਹਿਰ ਦੀ ਪਟੜੀ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਪਾਸੋਂ ਤਲਾਸ਼ੀ ਦੌਰਾਨ 60 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਦੀਪਕ ਵਾਸੀ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਬੂਟਾ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਵਲੋਂ ਸਰਹੰਦ ਨਹਿਰ ਪੱਟੜੀ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਪਾਸੋਂ 3.70 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਸਚਿਨ ਵਾਸੀ ਪਰਸਰਾਮ ਨਗਰ ਬਠਿੰਡਾ ਵਜੋਂ ਹੋਈ ਹੈ। ਜਿਸ ’ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।