15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਸਕਿਲ ਡਿਵੈਲਪਮੈਂਟ ਕੇਂਦਰਾਂ ਤੋਂ ਸਿਖਲਾਈ ਪ੍ਰਾਪਤ ਕਰ ਕੇ 480 ਨੌਜਵਾਨ ਬਣੇ ਆਤਮਨਿਰਭਰ

Ad Position 21
repet_subhas-goyals [Copy P29]
ਅਜੀਤ ਡੈਸਕ 01-08-2026
ਰਾਮਾਂ ਮੰਡੀ, 31 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)- ਪਿੰਡਾਂ ਦੇ ਆਮ ਪਰਿਵਾਰਾਂ ਨਾਲ ਸਬੰਧਿਤ ਨੌਜਵਾਨਾਂ ਦੀ ਪ੍ਰਤਿਭਾ ਸੀਮਿਤ ਸਹੂਲਤਾਂ ਕਾਰਨ ਦਬ ਕੇ ਨਾ ਰਹਿ ਜਾਵੇ, ਇਸ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਅਤੇ ਸਕਿਲ ਡਿਵੈਲਪਮੈਂਟ ਦੀ ਸਿਖਲਾਈ ਦੇ ਕੇ ਰੋਜ਼ਗਾਰ ਯੋਗ ਬਣਾਉਣ ਲਈ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਲਗਾਤਾਰ ਯਤਨਸ਼ੀਲ ਹੈ। ਇਨ੍ਹਾਂ ਉਪਰਾਲਿਆਂ ਸਦਕਾ ਪੇਂਡੂ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਵੀਂ ਉਡਾਣ ਮਿਲ ਰਹੀ ਹੈ ਅਤੇ ਉਹ ਉੱਚ ਸਿੱਖਿਆ ਅਤੇ ਆਤਮਨਿਰਭਰਤਾ ਦੇ ਆਪਣੇ ਸੁਪਨੇ ਵੀ ਸਾਕਾਰ ਕਰ ਰਹੇ ਹਨ। ਇਸੇ ਕੜੀ ਤਹਿਤ ਐਚਪੀਸੀਐਲ-ਮਿੱਤਲ ਐਨਰਜੀ ਲਿਮਟਿਡ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵੱਲੋਂ ਨੈਸ਼ਨਲ ਸਕਿਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਤਲਵੰਡੀ ਸਾਬੋ ਵਿਖੇ ਚਲਾਏ ਜਾ ਰਹੇ ਸਕਿਲ ਡਿਵੈਲਪਮੈਂਟ ਕੇਂਦਰ ਰਾਹੀਂ 480 ਨੌਜਵਾਨਾਂ ਨੂੰ ਹੁਨਰ ਮੰਦ ਬਣਾ ਕੇ ਆਤਮਨਿਰਭਰ ਕੀਤਾ ਗਿਆ ਹੈ। ਇਨ੍ਹਾਂ ਵਿਚੋਂ 341 ਨੌਜਵਾਨ ਅੱਜ ਵੱਖ-ਵੱਖ ਖੇਤਰਾਂ ਵਿਚ ਰੋਜ਼ਗਾਰ ਪ੍ਰਾਪਤ ਕਰ ਚੁੱਕੇ ਹਨ। ਇਨ੍ਹਾਂ ਵਿਚੋਂ ਕਰੀਬ 100 ਨੌਜਵਾਨਾਂ ਨੂੰ ਬੁੱਧਵਾਰ ਨੂੰ ਤਲਵੰਡੀ ਸਾਬੋ ਵਿਖੇ ਐਨ.ਐਸ.ਡੀ.ਸੀ. ਅਧੀਨ ਚੱਲ ਰਹੇ ਜਾਰਜ ਟੈਲੀਗ੍ਰਾਫ ਟ੍ਰੇਨਿੰਗ ਇੰਸਟੀਚਿਊਟ ਵਿਚ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਦੌਰਾਨ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਸਮਾਗਮ ਦੌਰਾਨ ਐਚ.ਐਮ.ਈ.ਐਲ. ਵਲੋਂ ਵਿਸ਼ਵਮੋਹਨ ਪ੍ਰਸਾਦ, ਡੀ.ਜੀ.ਐਮ. ਸੀਐਸਆਰ ਅਤੇ ਉਨ੍ਹਾਂ ਦੀ ਟੀਮ, ਜਾਰਜ ਟੈਲੀਗ੍ਰਾਫ ਵਲੋਂ ਸ੍ਰੀਮਤੀ ਮੌਮਿਤਾ ਘੋਸ਼, ਏਵੀਪੀ ਸੀਐਸਆਰ ਅਤੇ ਗਵਰਨਮੈਂਟ ਪ੍ਰੋਜੈਕਟਸ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਸਕਿਲ ਡਿਵੈਲਪਮੈਂਟ ਕੇਂਦਰ ਤੋਂ ਸਿਖਲਾਈ ਪੂਰੀ ਕਰਨ ਵਾਲੇ ਨੌਜਵਾਨਾਂ ਦਾ ਹੌਸਲਾ ਵਧਾਉਂਦੇ ਹੋਏ ਵਿਸ਼ਵਮੋਹਨ ਪ੍ਰਸਾਦ ਨੇ ਕਿਹਾ ਕਿ ਅੱਜ ਦਾ ਯੁੱਗ ਹੁਨਰ ਦਾ ਯੁੱਗ ਹੈ। ਜੇਕਰ ਕਿਸੇ ਨੌਜਵਾਨ ਕੋਲ ਸਿੱਖਿਆ ਦੇ ਨਾਲ-ਨਾਲ ਵਿਹਾਰਕ ਹੁਨਰ ਵੀ ਹੋਵੇ ਤਾਂ ਉਸ ਲਈ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੋਵੇਂ ਦੇ ਰਸਤੇ ਖੁੱਲ੍ਹ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਡੀ.ਐੱਮ. ਕਾਲਜ ਆਫ਼ ਐਜੂਕੇਸ਼ਨ ਕਰਾੜਵਾਲਾ ਦਾ ਬੀ.ਐੱਡ. ਚੌਥਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਹਰੇ-ਭਰੇ ਅਤੇ ਸੁੰਦਰ ਭਵਿੱਖ ਦੇ ਸੰਕਲਪ ਨਾਲ ਵਣ ਮਹਾਂ ਉਤਸਵ ਮਨਾਇਆ
Ad Position 24