01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਡੀ.ਐੱਮ. ਕਾਲਜ ਆਫ਼ ਐਜੂਕੇਸ਼ਨ ਕਰਾੜਵਾਲਾ ਦਾ ਬੀ.ਐੱਡ. ਚੌਥਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 01-08-2026
ਚਾਉਕੇ, 31 ਜੁਲਾਈ (ਮਨਜੀਤ ਸਿੰਘ ਘੜੈਲੀ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਸੰਬੰਧਿਤ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਡੀ.ਐਮ. ਕਾਲਜ ਆਫ਼ ਐਜੂਕੇਸ਼ਨ, ਕਰਾੜਵਾਲਾ ਦੇ ਬੀ.ਐਡ. ਚੌਥੇ ਸਮੈਸਟਰ ਦੇ ਨਤੀਜਿਆਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਬੰਧਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਿਆ ਰਾਣੀ ਨੇ 82.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਅਭੀਮਨਿਊ ਗਰਗ ਨੇ 81.2 ਫ਼ੀਸਦੀ ਅੰਕਾਂ ਨਾਲ ਦੂਜਾ, ਭਾਵਨਾ ਨੇ 80.4 ਫ਼ੀਸਦੀ ਅੰਕਾਂ ਨਾਲ ਤੀਜਾ, ਅਲੀਸ਼ਾ ਨੇ 79.4 ਫ਼ੀਸਦੀ ਅੰਕਾਂ ਅਤੇ ਅਮਨਦੀਪ ਕੌਰ ਨੇ 79.4 ਫ਼ੀਸਦੀ ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਲਗਨ ਹੀ ਸਫਲਤਾ ਦੀ ਕੁੰਜੀ ਹਨ ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਪ੍ਰਤੀ ਦ੍ਰਿੜ੍ਹ ਸੰਕਲਪ ਨਾਲ ਅੱਗੇ ਵਧਣ ਅਤੇ ਸਮਾਜ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਅਤੇ ਸੰਬੰਧਿਤ ਸਟਾਫ਼ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਬਤਪੁਰਾ ਦੇ ਖਿਡਾਰੀਆਂ ਨੇ ਜ਼ੋਨਲ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਸਕਿਲ ਡਿਵੈਲਪਮੈਂਟ ਕੇਂਦਰਾਂ ਤੋਂ ਸਿਖਲਾਈ ਪ੍ਰਾਪਤ ਕਰ ਕੇ 480 ਨੌਜਵਾਨ ਬਣੇ ਆਤਮਨਿਰਭਰ...
Ad Position 24
No active advertisement