15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਬਤਪੁਰਾ ਦੇ ਖਿਡਾਰੀਆਂ ਨੇ ਜ਼ੋਨਲ ਖੇਡਾਂ ’ਚ ਮਾਰੀਆਂ ਮੱਲਾਂ

Ad Position 21
repet_subhas-goyals [Copy P29]
ਅਜੀਤ ਡੈਸਕ 01-08-2026
ਭਾਈਰੂਪਾ, 31 ਜੁਲਾਈ (ਵਰਿੰਦਰ ਲੱਕੀ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ੋਨਲ ਪੱਧਰੀ ਸਕੂਲ ਖੇਡ ਟੂਰਨਾਮੈਂਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਬਤਪੁਰਾ ਦੇ ਹੋਣਹਾਰ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਫਸਵੇਂ ਮੁਕਾਬਲਿਆਂ ਵਿਚ ਸਕੂਲ ਦੀ ਅੰਡਰ-17 ਵਾਲੀਬਾਲ ਟੀਮ ਅਤੇ ਅੰਡਰ-14 ਵਾਲੀਬਾਲ ਟੀਮ ਨੇ ਵਿਰੋਧੀ ਟੀਮਾਂ ਨੂੰ ਹਰਾਕੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਗੋਲਡ ਮੈਡਲ ਆਪਣੇ ਨਾਂਅ ਕੀਤੇ। ਇਸ ਦੇ ਨਾਲ ਹੀ ਅੰਡਰ-14 ਬੈਡਮਿੰਟਨ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਬਰੌਂਜ਼ ਮੈਡਲ ਜਿੱਤਿਆ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਪਹੁੰਚਣ ’ਤੇ ਜੇਤੂ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਰਜਨੀ ਬਾਲਾ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਇਸ ਵੱਡੀ ਪ੍ਰਾਪਤੀ ਦਾ ਸਿਹਰਾ ਖਿਡਾਰੀਆਂ ਦੀ ਸਖ਼ਤ ਮਿਹਨਤ ਅਤੇ ਟੀਮਾਂ ਨੂੰ ਤਿਆਰ ਕਰਨ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਅਧਿਆਪਕ ਮਨਪ੍ਰੀਤ ਸਿੰਘ, ਡਾ: ਸਤਪਾਲ ਸਿੰਘ ਅਤੇ ਸ਼ਸ਼ੀ ਪਾਲ ਦੇ ਸੁਚੱਜੇ ਮਾਰਗਦਰਸ਼ਨ ਨੂੰ ਦਿੱਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਵਲੋਂ ਜੇਤੂ ਖਿਡਾਰੀਆਂ, ਮਿਹਨਤੀ ਅਧਿਆਪਕਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਅਤੇ ਬੱਚਿਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮਿਆਣੀ ਵਿਖੇ ਕੁਲਵੰਤ ਕੌਰ ਬਾਵਾ ਦੀ ਯਾਦ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਡੀ.ਐੱਮ. ਕਾਲਜ ਆਫ਼ ਐਜੂਕੇਸ਼ਨ ਕਰਾੜਵਾਲਾ ਦਾ ਬੀ.ਐੱਡ. ਚੌਥਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24