ਕਪੂਰਥਲਾ, 31 ਦਸੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਲਖਬੀਰ ਸਿੰਘ ਨੇ ਵਡਾਲਾ ਪੁਲ ਨੇੜੇ ਕਥਿਤ ਦੋਸ਼ੀ ਕੁਲਦੀਪ ਸਿੰਘ ਵਾਸੀ ਧਾਲੀਵਾਲ ਕਾਲੋਨੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 16 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਤਹਿਤ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |