28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

-ਸੰਘਣੀ ਧੁੰਦ ਬਣੀ ਮੁਸੀਬਤ-<br> ਵੱਖ-ਵੱਖ ਸੜਕ ਹਾਦਸਿਆਂ 'ਚ 1 ਦੀ ਮੌਤ- 6 ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 01-01-2026

• ਐਂਬੂਲੈਂਸ ਸੇਵਾਵਾਂ ਦੀ ਘਾਟ 'ਤੇ ਭੜਕੇ ਲੋਕ
ਡਡਵਿੰਡੀ, 31 ਦਸੰਬਰ (ਦਿਲਬਾਗ ਸਿੰਘ ਝੰਡ)-ਇਲਾਕੇ 'ਚ ਅੱਜ ਸ਼ਾਮ ਵੇਲੇ ਅਚਾਨਕ ਪਈ ਸੰਘਣੀ ਧੁੰਦ ਨੇ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ, ਜਿਸ ਕਾਰਨ ਵੱਖ-ਵੱਖ ਥਾਵਾਂ 'ਤੇ ਵਾਪਰੇ ਚਾਰ ਸੜਕ ਹਾਦਸਿਆਂ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਦਕਿ ਇੱਕ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ | ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਭੇਜਿਆ ਗਿਆ, ਜਿੱਥੋਂ ਕਈਆਂ ਨੂੰ ਕਪੂਰਥਲੇ ਰੈਫ਼ਰ ਕਰ ਦਿੱਤਾ ਗਿਆ | ਹਾਦਸਿਆਂ ਤੋਂ ਬਾਅਦ ਸਿਵਲ ਹਸਪਤਾਲ 'ਚ ਐਂਬੂਲੈਂਸ ਸੇਵਾਵਾਂ ਦੀ ਘਾਟ ਖੁੱਲ੍ਹ ਕੇ ਸਾਹਮਣੇ ਆ ਗਈ | ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨੇ ਸਮੇਂ 'ਤੇ ਐਂਬੂਲੈਂਸ ਨਾ ਮਿਲਣ 'ਤੇ ਹਸਪਤਾਲ ਅੰਦਰ ਰੋਸ ਪ੍ਰਦਰਸ਼ਨ ਕੀਤਾ | ਹਾਲਾਤ ਇੱਥੋਂ ਤੱਕ ਬਣ ਗਏ ਕਿ ਕਈ ਪਰਿਵਾਰਾਂ ਨੂੰ ਮਰੀਜ਼ਾਂ ਨੂੰ ਆਪਣੀਆਂ ਨਿੱਜੀ ਗੱਡੀਆਂ ਰਾਹੀਂ ਉੱਚ ਕੇਂਦਰਾਂ ਵੱਲ ਲਿਜਾਣਾ ਪਿਆ | ਇਸ ਮੌਕੇ ਸਰਕਾਰੀ ਹਸਪਤਾਲ ਵਿਖੇ ਡਿਊਟੀ ਕੇ ਰਹੇ ਡਾਕਟਰ ਅਮਿਤ ਆਨੰਦ ਨੇ ਦੱਸਿਆ ਕਿ ਹਾਦਸੇ ਵੱਖ-ਵੱਖ ਥਾਵਾਂ 'ਤੇ ਵਾਪਰੇ ਸਨ ਅਤੇ ਬਹੁਤੇ ਜ਼ਖ਼ਮੀਆਂ ਲਈ ਐਂਬੂਲੈਂਸ ਸੇਵਾਵਾਂ ਉਪਲਬਧ ਕਰਵਾ ਦਿੱਤੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਆਖ਼ਰੀ ਮਰੀਜ਼ ਲਈ ਵੀ ਐਂਬੂਲੈਂਸ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ | ਉਨ੍ਹਾਂ ਦੱਸਿਆ ਕਿ ਪਿੰਡ ਬੂਸੋਵਾਲ ਨੇੜੇ ਆਟਾ ਚੱਕੀ ਕੋਲ ਵਾਪਰੇ ਸੜਕ ਹਾਦਸੇ ਵਿੱਚ ਪਿਆਰਾ ਸਿੰਘ, ਰਵਿੰਦਰਪਾਲ ਕੌਰ ਅਤੇ ਸਰਬਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ | ਉਨ੍ਹਾਂ ਦੱਸਿਆ ਕਿ ਬੂਸੋਵਾਲ ਵਿੱਚ ਹੀ ਵਾਪਰੀ ਦੁਰਘਟਨਾ ਦੌਰਾਨ 75 ਸਾਲਾ ਸ਼ਿੰਗਾਰਾ ਸਿੰਘ ਦੀ ਮੌਤ ਹੋ ਗਈ, ਜਦਕਿ ਜੋਗਿੰਦਰ ਸਿੰਘ ਗੰਭੀਰ ਜ਼ਖ਼ਮੀ ਹੋਣ ਕਾਰਨ ਉੱਚ ਇਲਾਜ ਲਈ ਰੈਫ਼ਰ ਕੀਤਾ ਗਿਆ | ਇਸੇ ਤਰ੍ਹਾਂ ਹੀ ਸੁਲਤਾਨਪੁਰ ਲੋਧੀ ਸ਼ਹਿਰ ਵਿੱਚ ਵਾਪਰੇ ਹਾਦਸੇ ਵਿੱਚ ਪਰਮਜੀਤ ਸਿੰਘ ਜ਼ਖ਼ਮੀ ਹੋਇਆ, ਜਿਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਪਿੰਡ ਡੱਲਾ ਵਿੱਚ ਵਾਪਰੀ ਦੁਰਘਟਨਾ ਦੌਰਾਨ ਪਿ੍ੰਸ ਅਤੇ ਮਨਪ੍ਰੀਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਾਲਤ ਨਾਜ਼ੁਕ ਹੋਣ ਕਾਰਨ ਰੈਫ਼ਰ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਧੁੰਦ ਕਾਰਨ ਭੁਲੱਥ ਵਿੱਚ ਖੰਭੇ ਨਾਲ ਟਕਰਾਈ ਬਲੈਰੋ ਗੱਡੀ ਚਕਨਾਚੂਰ <br/> ਅਗਲੀ ਖ਼ਬਰ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਗਿ੍ਫ਼ਤਾਰ
Ad Position 24