ਕਪੂਰਥਲਾ, 31 ਦਸੰਬਰ (ਅਮਰਜੀਤ ਕੋਮਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਤੇ ਜਨਰਲ ਸਕੱਤਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੇ ਸਾਬਕਾ ਫਾਊਾਡਰ ਪ੍ਰਧਾਨ ਤੇ ਗੁਰੂ ਨਾਨ ਕ ਦੇਵ ਯੂਨੀਵਰਸਿਟੀ ਦੀ ਸੈਨੇਟ ਦੇ ਮੈਂਬਰ ਪ੍ਰੋ. ਚਰਨ ਸਿੰਘ ਜੋ ਬੀਤੀ 29 ਦਸੰਬਰ ਨੂੰ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ ਦਾ ਅੰਤਿਮ ਸੰਸਕਾਰ 1 ਜਨਵਰੀ ਦਿਨ ਵੀਰਵਾਰ ਨੂੰ ਪਿੰਡ ਟਿੱਬਾ (ਕਪੂਰਥਲਾ) ਦੇ ਸ਼ਮਸ਼ਾਨਘਾਟ ਵਿਚ ਹੋਵੇਗਾ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਅੰਤਿਮ ਦਰਸ਼ਨ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ 'ਚ ਦੁਪਹਿਰ 12 ਵਜੇ ਤੱਕ ਕੀਤੇ ਜਾ ਸਕਣਗੇ |